ਕੋਟਕਪੂਰਾ, 1 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਦੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਅਧਿਆਪਕਾ ਰਾਜਵਿੰਦਰ ਕੌਰ, ਪਰਮੀਤ ਕੌਰ ਅਤੇ ਅਧਿਆਪਕ ਪ੍ਰਦੀਪ ਕੁਮਾਰ ਨੇ ਬਾਖੂਬੀ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਹੋਣਹਾਰ ਵਿਦਿਆਰਥਣਾਂ ਕਮਲਦੀਪ ਕੌਰ ਅਤੇ ਬੀਨੂੰ ਨੇ ਨਿਭਾਈ ਅਤੇ ਟਾਇਮ ਕੀਪਰ ਦੀ ਭੂਮਿਕਾ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਅਤੇ ਰਣਬੀਰ ਸਿੰਘ ਨੇ ਨਿਭਾਈ। ਤਿੰਨਾਂ ਗਰੁੱਪਾਂ ਵਿੱਚ ਕਰਵਾਏ ਗਏ ਇਨ੍ਹਾਂ ਭਾਸ਼ਣ ਪ੍ਰਤੀਯੋਗਤਾ ਮੁਕਾਬਲਿਆਂ ਵਿੱਚ ਪਹਿਲੇ ਗਰੁੱਪ ਵਿੱਚ ਤੀਜੀ ਤੋਂ ਪੰਜਵੀਂ ਜਮਾਤ, ਦੂਜੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਗਰੁੱਪ ਵਿੱਚੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਚੌਥੀ ਜਮਾਤ ਦੀ ਵਿਦਿਆਰਥਣ ਪੂਜਾ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ੇਰਕੁਵਰ ਨੇ ਦੂਜਾ ਸਥਾਨ, ਤੀਜੀ ਜਮਾਤ ਦੇ ਵਿਦਿਆਰਥੀ ਧਰੁਵ ਸ਼ਰਮਾ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਸਿਮਰਨ ਨੇ ਤੀਜਾ ਸਥਾਨ ਹਾਸਿਲ ਕੀਤਾ। ਦੁਜੇ ਗਰੁੱਪ ਵਿੱਚੋਂ ਸੱਤਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ ਪਹਿਲਾ, ਸੱਤਵੀਂ ਜਮਾਤ ਦੀਆਂ ਵਿਦਿਆਰਥਣਾ ਦਪਿੰਦਰ ਕੌਰ ਅਤੇ ਗੁਰਸੀਰਤ ਕੌਰ ਨੇ ਦੂਜਾ, ਹਰਗੁਣ ਕੌਰ ਅਤੇ ਮਨਸੁੱਖ ਕੌਰ ਨੇ ਤੀਜਾ ਸਥਾਨ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਵਿਸ਼ੇਸ਼ ਸਥਾਨ, ਤੀਜੇ ਗਰੁੱਪ ਵਿੱਚੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਪਹਿਲਾ, 11ਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੇ ਦੂਜਾ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੈਡਮ ਨਵਪ੍ਰੀਤ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਜਵਿੰਦਰ ਕੌਰ, ਨੀਲਮ ਰਾਣੀ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਸਿਮਰਨ, ਸਵੀਟੀ, ਪਰਮੀਤ ਕੌਰ, ਕੋਮਲ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।

