ਲੁਧਿਆਣਾ 4 ਅਗਸਤ (ਵਰਲਡ ਪੰਜਾਬੀ ਟਾਈਮਜ਼)
ਹੰਸ ਰਾਜ ਮਹਿਲਾ ਮਹਾਵਿਦਿਆਲਿਆ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਕੁਲਜੀਤ ਕੌਰ ਨੇ ਵਿਭਾਗ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਇਸ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।ਡਾ. ਏਕਤਾ ਖੋਸਲਾ ਨੇ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁੱਲਤਾ ਲਈ ਵਿਭਾਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਹੋਰ ਵੱਧ ਜੋੜਨ ਅਤੇ ਮਾਤ ਭਾਸ਼ਾ ਪ੍ਰਤੀ ਮਾਣ ਅਤੇ ਸਤਿਕਾਰ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਸੀਨੀਅਰ ਮੋਸਟ ਫੈਕਲਟੀ ਮੈਂਬਰ ਡਾ. ਮਮਤਾ ਨੇ ਵੀ ਕੁਲਜੀਤ ਕੌਰ ਨੂੰ ਨਵੇਂ ਅਹੁਦੇ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ
ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਮਨਦੀਪ ਕੌਰ, ਡਾ. ਸੰਦੀਪ ਕੌਰ, ਡਾ. ਪਵਨਦੀਪ ਕੌਰ, ਸਿਮਰਨਜੀਤ ਕੌਰ ਅਤੇ ਮਿਸ ਨਿਸ਼ਾ ਹਾਜ਼ਰ ਸਨ।
ਵਰਨਣਯੋਗ ਹੈ ਕਿ ਕੁਲਜੀਤ ਕੌਰ ਪਿਛਲੇ 27 ਸਾਲਾਂ ਤੋਂ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਦੇ ਪੰਜਾਬੀ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ। ਉਹ ਇੱਕ ਪ੍ਰਸਿੱਧ ਅਧਿਆਪਕਾ, ਲੇਖਿਕਾ ਅਤੇ ਸਾਹਿਤਕਾਰ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੀਆਂ ਤਿੰਨ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਅਤੇ ਪੰਜਾਬੀ ਸਾਹਿਤਕ ਹਲਕਿਆਂ ਵਿੱਚ ਉਨ੍ਹਾਂ ਦੀ ਵਿਲੱਖਣ ਪਛਾਣ ਹੈ। ਸਿੱਖਿਆ, ਸਾਹਿਤ ਅਤੇ ਖੋਜ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਲਗਾਤਾਰ ਸ਼ਲਾਘਾਯੋਗ ਰਿਹਾ ਹੈ।

