ਫਰੀਦਕੋਟ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਆਗੂ ਸੋਹਣ ਸਿੰਘ ਪੱਖੀਕਲਾਂ ਕੀ ਪ੍ਰਧਾਨਗੀ ਹੇਠ ਰੈਸਟ ਹਾਊਸ ਫਰੀਦਕੋਟ ਵਿਖੇ ਹੋਈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਨੇ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦਾ ਦੇਸ਼ ਪੱਧਰ *ਤੇ ਰਲੇਵਾਂ ਹੋਣ ਜਾ ਰਿਹਾ ਹੈ, ਇਸ ਸਬੰਧੀ 20 ਅਤੇ 21 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦੋ ਦਿਨਾਂ ਦੀ ਕੌਮੀ ਕਾਨਫਰੰਸ ਕੀਤੀ ਜਾਵੇਗੀ, ਉਸ ਤੋਂ ਪਹਿਲਾਂ 20 ਸਤੰਬਰ ਨੂੰ ਜਲੰਧਰ ਵਿਖੇ ਹੀ ਕੁੱਲ ਹਿੰਦ ਪੱਧਰ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਭਾਗ ਲੈਣਗੇ।ਉਹਨਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਵਾਸਤੇ ਦੋ ਬੱਸਾਂ ਜਮਹੂਰੀ ਕਿਸਾਨ ਸਭਾ ਫਰੀਦਕੋਟ ਵੱਲੋਂ ਲੈ ਕੇ ਜਾਣ ਦੀ ਤਿਆਰੀ ਕੀਤੀ ਗਈ ਹੈ, ਕੌਮੀ ਕਾਨਫਰੰਸ ਦੀ ਤਿਆਰੀ ਸਬੰਧੀ 9 ਅਗਸਤ ਨੂੰ ਜ਼ਿਲ੍ਹਾ ਕਾਰਜਕਾਰਨੀਆਂ ਦੀ ਮੀਟਿੰਗ ਜਲੰਧਰ ਵਿਖੇ ਹੋਵੇਗੀ। ਜਿਸ ਵਿੱਚ ਫੰਡਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਕਿ 8 ਅਗਸਤ ਨੂੰ ਪਿੰਡ ਪੱਖੀਕਲਾਂ ਜਿਲਾ ਫਰੀਦਕੋਟ ਵਿਖੇ ਮੀਟਿੰਗ ਕਰਕੇ ਨਵੀਂ ਇਕਾਈ ਦੀ ਚੋਣ ਕੀਤੀ ਜਾਵੇਗੀ। ਐਸ.ਕੇ.ਐਮ. ਵੱਲੋਂ ਦਿੱਤੇ ਗਏ 10 ਅਗਸਤ ਦੇ ਪ੍ਰੋਗਰਾਮ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਭਾਰਤ-ਅਮਰੀਕਾ ਕਰ ਮੁਕਤ ਸਮਝੌਤੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਮੰਦਰ ਸਿੰਘ ਢਿੱਲਵਾਂ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖਾਲਸਾ, ਜਸਮੇਲ ਸਿੰਘ ਰਾਹੀ, ਸਵਰਨ ਸਿੰਘ ਨੰਗਲ, ਅਮਨਦੀਪ ਸਿੰਘ ਪੱਖੀਕਲਾਂ, ਮਲਕੀਤ ਸਿੰਘ ਪੱਖੀਕਲਾਂ, ਅੰਮ੍ਰਿਤਪਾਲ ਸਿੰਘ ਨੰਬਰਦਾਰ ਪੱਖੀਕਲਾਂ, ਛਿੰਦਾ ਸਿੰਘ ਫਰੀਦਕੋਟ, ਰਕੇਸ਼ ਕੁਮਾਰ ਥਾਪਰ, ਅਮਰਜੀਤ ਸਿੰਘ, ਜਗਤਾਰ ਸਿੰਘ ਕੋਟਸੁਖੀਆ ਆਦਿ ਸਾਥੀ ਵੀ ਹਾਜਰ ਸਨ।

