ਕੋਟਕਪੂਰਾ, 6 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਸਟੇਟ ਐਵਾਰਡੀ ਨੇ ਦੱਸਿਆ ਕਿ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਇਸ ਸੰਸਥਾ ਦੀਆਂ ਵਿਦਿਆਰਥਣਾਂ ਅਸ਼ਮੀਤ ਅਤੇ ਮੰਨਤ ਨੇ ਪਹਿਲਾ ਸਥਾਨ ਹਾਸਲ ਕੀਤਾ। ਲੋਕ-ਨਾਚ ਮੁਕਾਬਲੇ ਵਿਚ ਹਰਿਆਣਵੀ ਨਾਚ ਪੇਸ਼ ਕਰਦਿਆਂ ਗੁਰਜੋਤ ਕੌਰ ਅਤੇ ਸਾਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਰੋਲ ਪਲੇਅ ਮੁਕਾਬਲੇ ਵਿਚ ਲਿਬਾਨੀਆ ਅਤੇ ਸਾਥਣਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਦੀ ਤਿਆਰੀ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀਮਤੀ ਰਣਜੀਤਾ, ਸਿਲਕੀ ਅਰੋੜਾ, ਚੰਦਨ ਭਾਰਤੀ, ਸੰਦੀਪ ਕੌਰ, ਸਰਬਜੀਤ ਕੌਰ, ਅਰਸ਼ਦੀਪ ਮੋਗਲਾ ਨੇ ਕਰਵਾਈ। ਜੇਤੂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਪ੍ਰਿੰ. ਕੁਲਵਿੰਦਰ ਕੌਰ ਬਲਾਕ ਨੋਡਲ ਅਫਸਰ ਨੇ ਸਨਮਾਨਿਤ ਕੀਤਾ। ਪ੍ਰਿੰਸੀਪਲ ਸ੍ਰੀ ਸਹੋਤਾ ਨੇ ਮੁਕਾਬਲਿਆਂ ਲਈ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਟੀਮਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਬੂਟਾ ਸਿੰਘ ਵਾਕਫ਼ ਸਵਰਨਜੀਤ ਸਿੰਘ, ਰਾਜਿੰਦਰ ਸਿੰਘ, ਹਰਸ਼ਮੀਨ ਸਿੰਘ ਆਦਿ ਮੌਜੂਦ ਸਨ।
