ਕੋਟਕਪੂਰਾ, 19 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਕਈ ਦਿਨਾਂ ਤੋਂ ਸਥਾਨਕ ਅਨਾਜ ਮੰਡੀ ਵਿੱਚ ਫਸਲਾਂ ਨਾ ਵਿਕਣ ਕਾਰਨ ਅਤੇ ਕੁਝ ਝੋਨੇ ਦੀਆਂ ਭਰੀਆਂ ਬੋਰੀਆਂ ਲਿਫਟਿੰਗ ਦੀ ਉਡੀਕ ਕਾਰਨ ਪਈਆਂ ਹਨ, ਤੋਂ ਕਿਸਾਨ ਪ੍ਰੇਸ਼ਾਨ ਹਨ ਪਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਦੀ ਅਗਵਾਈ ’ਚ ਕੀਤਾ ਜਾ ਰਿਹਾ ਹੈ ਅਤੇ ਆੜਤੀਆਂ ਨੂੰ ਸ਼ੈਲਰ ਅਲਾਟ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਟਕਪੂਰਾ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵੱਡੀ ਗਿਣਤੀ ’ਚ ਸ਼ੈਲਰਾਂ ਦੀ ਅਲਾਟਮੈਂਟ ਹੋ ਚੁੱਕੀ ਹੈ ਅਤੇ ਹੁਣ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਅਨਾਜ ਮੰਡੀ ’ਚ ਪ੍ਰੇਸ਼ਾਨੀ ਨਹੀਂ ਆਵੇਗੀ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਮੇਂ ’ਤੇ ਚੁਕਵਾਇਆ ਜਾਵੇਗਾ ਅਤੇ ਉਸਦੀ ਵਿਕਰੀ ਵੀ ਸਮੇਂ ’ਤੇ ਹੋਵੇਗੀ। ਉਹਨਾਂ ਦਾਅਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਹੈ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਿਸਾਨਾਂ ਦੀਆਂ ਹਰ ਸਮੱਸਿਆਵਾਂ ਦਾ ਹੱਲ ਲਈ ਤਤਪਰ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨੀਂ ਕੁਝ ਕਿਸਾਨਾਂ ਦੀ ਹਿਤਾਂ ਦੀ ਰਾਖੀ ਨਾ ਕਰਨ ਵਾਲਿਆਂ ਵਲੋਂ ਇਹ ਅਫਵਾਹ ਫੈਲਾਈ ਜਾ ਰਹੀ ਸੀ ਕਿ ਕੁਝ ਆੜਤੀਆਂ ਵਲੋਂ ਸਸਤੇ ਭਾਅ ’ਤੇ ਕਿਸਾਨਾਂ ਦੀ ਫਸਲ ਨੂੰ ਖਰੀਦਿਆ ਜਾ ਰਿਹਾ ਹੈ, ਅਨਾਜ ਮੰਡੀ ’ਚ ਅਜਿਹਾ ਕਿਸੇ ਨੂੰ ਵੀ ਕਰਨ ਨਹੀਂ ਦਿੱਤਾ ਜਾਵੇਗਾ ਅਤੇ ਕਿਸੇ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ