ਫ਼ਰੀਦਕੋਟ, 7 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਜਿਸ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਨਾਲ ਸਬੰਧਤ ਪਟਵਾਰੀਆਂ ਨੇ ਭਾਗ ਲਿਆ। ਇਸ ਮੌਕੇ ਡਾਇਰੈਕਟੋਰੇਟ ਆਫ਼ ਸੈਂਸਜ਼ ਆਪ੍ਰੇਸ਼ਨਜ਼ ਪੰਜਾਬ ਚੰਡੀਗੜ੍ਹ ਤੋਂ ਪੁੱਜੇ ਡਿਪਟੀ ਡਾਇਰੈਕਟਰ ਡਾ. ਰਾਧਾ ਰਮਨ ਨੇ ਟ੍ਰੇਨਿੰਗ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਦੇ ਇਸ ਪੜਾਅ ਦੌਰਾਨ ਇਕੱਤਰ ਕੀਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਹਰ ਜ਼ਿਲ੍ਹੇ ਦੀ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ ਤਿਆਰ ਕੀਤੀ ਜਾਵੇਗੀ। ਇਸ ਹੈਂਡਬੁੱਕ ਵਿੱਚ ਜ਼ਿਲ੍ਹੇ ਦੇ ਹਰ ਪਿੰਡ ਨਾਲ ਸਬੰਧਤ ਉਪਲਬਧ ਬੁਨਿਆਦੀ ਸਹੂਲਤਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਦਾ ਵਿਸਥਾਰਪੂਰਵਕ ਡਾਟਾ ਸ਼ਾਮਲ ਕੀਤਾ ਜਾਵੇਗਾ, ਜੋ ਭਵਿੱਖ ਵਿੱਚ ਵਿਕਾਸ ਯੋਜਨਾਵਾਂ ਬਣਾਉਣ ਅਤੇ ਨੀਤੀਗਤ ਫ਼ੈਸਲੇ ਲੈਣ ਲਈ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ 10 ਅਗਸਤ ਤੋਂ 8 ਸਤੰਬਰ ਤੱਕ 30 ਦਿਨਾਂ ਦੌਰਾਨ ਕੀਤਾ ਜਾਵੇਗਾ। ਪੇਂਡੂ ਖੇਤਰਾਂ ਵਿੱਚ ਇਹ ਸਰਵੇਖਣ ਪਟਵਾਰੀਆਂ ਵੱਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਨਗਰ ਕੌਂਸਲਾਂ ਵੱਲੋਂ ਨਾਮਜ਼ਦ ਕਰਮਚਾਰੀਆਂ ਅਤੇ ਅਧਿਕਾਰੀਆਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਟ੍ਰੇਨਿੰਗ ਦੌਰਾਨ ਸਰਵੇਖਣ ਨੂੰ ਸਹੀ, ਨਿਰਪੱਖ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐੱਸ.ਏ.-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ, ਪੰਕਜ ਕੁਮਾਰ ਜਨਗਣਨਾ ਜ਼ਿਲ੍ਹਾ ਕੋਆਰਡੀਨੇਟਰ, ਅਮਨਪ੍ਰੀਤ ਸਿੰਘ ਜੂਨੀਅਰ ਐਗਜ਼ੀਕਿਊਟਿਵ, ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ, ਕੁਸ਼ਨਦੀਪ ਕੌਰ ਜੂਨੀਅਰ ਯੰਗ ਪ੍ਰੋਫੈਸ਼ਨਲ ਅਤੇ ਗੁਰਦੀਪ ਸਿੰਘ ਟੈਕਨੀਕਲ ਅਸਿਸਟੈਂਟ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

