ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਮੌਕੇ ਡੀ.ਸੀ. ਫ਼ਰੀਦਕੋਟ ਵੱਲੋਂ ਸਨਮਾਨ ਪੱਤਰ ਪ੍ਰਦਾਨ ਕੀਤਾ ਗਿਆ।
ਫ਼ਰੀਦਕੋਟ, 17 ਅਗਸਤ (ਵਰਲਡ ਪੰਜਾਬੀ ਟਾਈਮਜ਼ )
ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਸਮਾਜਿਕ ਸਿੱਖਿਆ ਅਧਿਆਪਨ ਵਿਸ਼ੇ ਵਿੱਚ ਅਸਿਸਟੈਂਟ ਪ੍ਰੋਫ਼ੈਸਰ ਵਜੋਂ ਵਧੀਆ ਸੇਵਾਵਾਂ ਨਿਭਾਉਣ ਅਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਪ੍ਰੋ.ਬੀਰਇੰਦਰਜੀਤ ਸਿੰਘ ਨੂੰ 80ਵੇਂ ਆਜ਼ਾਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਅਯੋਜਿਤ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਆਈ.ਏ.ਐੱਸ. ਨੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ। ਇੱਥੇ ਇਹ ਜ਼ਿਕਰਯੋਗ ਹੈ ਕਿ ਪ੍ਰੋ.ਬੀਰਇੰਦਰਜੀਤ ਸਿੰਘ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਦੇ ਨਾਲ-ਨਾਲ ਸਾਹਿਤ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਬਹੁਤ ਵੱਡੀਆਂ ਉਪਲੱਬਦੀਆਂ ਹਾਸਿਲ ਕਰ ਚੁੱਕੇ ਹਨ ਅਤੇ ਹਮੇਸ਼ਾਂ ਸਰਗਰਮ ਰਹਿੰਦੇ ਹਨ। ਇਸਦੇ ਨਾਲ ਹੀ ਉਹ ਆਪਣੇ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰਦੇ ਰਹਿੰਦੇ ਹਨ। ਉਹਨਾਂ ਨੇ ਕਈ ਉਚਕੋਟੀ ਦੇ ਮਾਣ ਸਨਮਾਨ ਪ੍ਰਾਪਤ ਕੀਤੇ ਹਨ।
ਇਸ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮਾਨਯੋਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਚਾਬਾ ਜੀ ਨੇ ਕੀਤੀ। ਇਸ ਦੌਰਾਨ ਸ. ਗੁਰਦਿੱਤ ਸਿੰਘ ਸੇਖੋਂ, (ਹਲਕਾ ਵਿਧਾਇਕ ਫ਼ਰੀਦਕੋਟ), ਜਨਾਬ ਮਹੁੰਮਦ ਸਦੀਕ (ਸਾਬਕਾ ਮੈਂਬਰ ਪਾਰਲੀਮੈਂਟ), ਸ. ਗੁਰਤੇਜ ਸਿੰਘ ਖੋਸਾ (ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ), ਸ. ਗਗਨਦੀਪ ਸਿੰਘ ਧਾਲੀਵਾਲ (ਚੇਅਰਮੈਨ, ਇੰਪਰੂਵਮੈਂਟ ਟਰੱਸਟ), ਸ. ਅਮਨਦੀਪ ਸਿੰਘ ਬਾਬਾ (ਚੇਅਰਮੈਨ, ਮਾਰਕੀਟ ਕਮੇਟੀ), ਸ. ਬਲਜਿੰਦਰ ਸਿੰਘ ਬੱਬੂ ਅਹੂਜਾ (ਪ੍ਰਧਾਨ ਨਗਰ ਕੌਂਸਲ) ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪ੍ਰੋ.ਬੀਰਇੰਦਰਜੀਤ ਸਿੰਘ ਨੂੰ ਇਸ ਪ੍ਰਾਪਤੀ ਲਈ ਵੱਖ-ਵੱਖ ਵਿੱਦਿਅਕ, ਸਾਹਿਤਕ, ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਅਤੇ ਸਮੂਹ ਸਟਾਫ਼, ਗੁਰਜੀਤ ਸਿੰਘ ਹੈਰੀ ਢਿੱਲੋਂ, ਪ੍ਰਿੰ. ਸੁਰੇਸ਼ ਅਰੋੜਾ, ਕੇ.ਪੀ. ਸਿੰਘ ਸਰਾਂ, ਅਜੇਪਾਲ ਸਿੰਘ ਬਰਗਾੜੀ, ਗੁਰਵਿੰਦਰ ਸਿੰਘ ਧੀਂਗੜਾ, ਜਸਵੰਤ ਜੱਸ, ਜਸਬੀਰ ਜੱਸੀ, ਹਰਮਿੰਦਰ ਸਿੰਘ ਮਿੰਦਾ ਆਦਿ ਨੇ ਮੁਬਾਰਕਬਾਦ ਦਿੱਤੀ।

