ਕੋਟਕਪੂਰਾ, 17 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਨੂੰ ਬੜੇ ਹੀ ਉਤਸ਼ਾਹ, ਦੇਸ਼ਭਗਤੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਜੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ, ਜਿਸ ਨੇ ਸਮਾਗਮ ਵਿੱਚ ਦੇਸ਼ਭਗਤੀ ਦਾ ਜਜ਼ਬਾ ਹੋਰ ਵਧਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਆਜ਼ਾਦੀ ਦੀ ਮਹੱਤਤਾ, ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਅਤੇ ਇੱਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸਕੂਲ ਦੀ ਚੇਅਰਪਰਸਨ ਸ਼੍ਰੀਮਤੀ ਕਾਜਲ ਮਿੱਤਲ ਜੀ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਝ ਵਿਦਿਆਰਥੀਆਂ ਨੇ ਦੇਸ਼ ਰੰਗੀਲਾ ਤੇ ਖੂਬਸੂਰਤ ਡਾਂਸ ਦੀ ਪੇਸ਼ਕਾਰੀ ਕੀਤੀ।ਅਤੇ ‘ਛੋੜੋ ਕੱਲ ਕੀ ਬਾਤੇਂ ਗਰੁੱਪ ਸੋਂਗ, ਗਾਇਨ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਸਮਾਗਮ ਦੇ ਅੰਤ ਵਿੱਚ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਠਿਆਈਆਂ ਵੰਡ ਕੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਤਰ੍ਹਾਂ ਆਜ਼ਾਦੀ ਦਿਵਸ ਦਾ ਇਹ ਸਮਾਗਮ ਦੇਸ਼ ਭਗਤੀ, ਉਤਸ਼ਾਹ ਅਤੇ ਖੁਸ਼ੀ ਨਾਲ ਭਰਪੂਰ ਯਾਦਗਾਰ ਬਣ ਗਿਆ।

