ਫ਼ਰੀਦਕੋਟ 18 ਅਗਸਤ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਇਕ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿੱਚ ਇੱਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚੋਂ ਸੈਂਕੜੇ ਨਰੇਗਾ ਵਰਕਰ ਸ਼ਾਮਿਲ ਹੋਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਜਿਲਾ ਐਗਜੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਨਰੇਗਾ ਵਰਕਰਾਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਭਾਰਤੀ ਕਮਿਊਨਿਸਟ ਪਾਰਟੀ ਨੇ ਇਕ ਸਤੰਬਰ ਨੂੰ ਦਿੱਲੀ ਰੈਲੀ ਨੂੰ ਕਾਮਯਾਬ ਕਰਨ ਲਈ ਵਿੱਚ ਪੂਰੇ ਪੰਜਾਬ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਅਧੀਨ ਅੱਜ ਭਾਰਤੀ ਕਮਨਿਸਟ ਪਾਰਟੀ ਦੇ ਜਿਲ੍ਾ ਕੌਂਸਲ ਮੈਂਬਰ ਸਾਥੀ ਪੱਪੀ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਨਰੇਗਾ ਵਰਕਰਾਂ ਤੇ ਆਮ ਲੋਕਾਂ ਦਾ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ, ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਸਾਥੀ ਰੇਸ਼ਮ ਸਿੰਘ ਜਟਾਣਾ ਅਤੇ ਜਿਲਾ ਐਗਜੀਕਿਊਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ, ਬਲਾਕ ਜੈਤੋ ਦੀ ਪਾਰਟੀ ਦੇ ਸਕੱਤਰ ਰੇਸ਼ਮ ਸਿੰਘ ਮੱਤਾ ਨੇਵਿਸ਼ੇਸ਼ ਤੌਰ ਤੇ ਪਹੁੰਚ ਕੇ ਵਰਕਰਾਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੁਰਾਣੇ ਨਰੇਗਾ ਕਾਨੂੰਨ ਵਿੱਚ ਕੇਂਦਰ ਸਰਕਾਰ 90% ਹਿੱਸਾ ਪਾਉਂਦਾ ਸੀ ਪਰ ਹੁਣ ਇਸ ਨੂੰ ਘਟਾ ਕੇ 60% ਕਰ ਦਿੱਤਾ ਹੈ ਜੋ ਕਿ ਨਵੇਂ ਕਾਨੂੰਨ ਵੀ ਬੀ ਜੀ ਰਾਮ ਜੀ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਚਾਰ ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਪਹਿਲਾਂ ਤੋਂ ਪ੍ਰਾਪਤ ਕਿਰਤ ਕਾਨੂੰਨਾਂ ਦਾ ਘਾਣ ਕਰ ਰਹੀ ਹੈ, ਮਜ਼ਦੂਰ ਵਰਗ ਮਹਿੰਗਾਈ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ, ਨਵੇਂ ਕਾਨੂੰਨ ਮੁਤਾਬਿਕ ਪੂਰਾ ਕੰਮ ਨਹੀਂ ਮਿਲ ਰਿਹਾ ਜਿਸ ਕਰਕੇ ਮਜ਼ਦੂਰ ਵਰਗ ਫਾਕੇ ਕੱਟਣ ਲਈ ਮਜਬੂਰ ਹੈ, ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਨਵੇਂ ਕਾਨੂੰਨ ਮੁਤਾਬਿਕ ਵਰਕਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, 1000 ਰੁਪੈ ਦਿਹਾੜੀ ਹੋਵੇ, ਸਮੇਂ ਸਿਰ ਕੰਮ ਦਾ ਭੁਗਤਾਨ ਕੀਤਾ ਜਾਵੇ, ਅੰਨ ਸੁਰੱਖਿਆ ਕਾਨੂੰਨ ਤਹਿਤ ਹਰੇਕ ਪਰਿਵਾਰ ਨੂੰ ਹਰੇਕ ਮਹੀਨੇ ਉਸ ਦੀ ਲੋੜ ਅਨੁਸਾਰ ਅਨਾਜ ਮਿਲੇ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਢਾਈ ਲੱਖ ਰੁਪਏ ਪ੍ਰਤੀ ਮਕਾਨ ਗਰਾਂਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ। ਤਾਂ ਕਿ ਗਰੀਬ ਪਰਿਵਾਰ ਆਪਣੀ ਚੰਗੀ ਛੱਤ ਬਣਾ ਸਕਣ। ਇਹਨਾਂ ਮੰਗਾਂ ਨੂੰ ਲੈ ਕੇ ਲੱਖਾਂ ਕਿਰਤੀ ਕਾਮੇ ਦੇਸ਼ ਭਰ ਚੋਂ ਇਕ ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਪੁੱਜਣਗੇ। ਉਹਨਾਂ ਵਰਕਰਾਂ ਤੇ ਆਗੂਆਂ ਨੂੰ ਵੱਧ ਤੋਂ ਵੱਧ ਦਿੱਲੀ ਪੁੱਜਣ ਦਾ ਸੱਦਾ ਦਿੱਤਾ।

