ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ 

ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ 

ਆਗੂਆਂ ਨੇ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਵੱਲੋਂ 27ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਮੁਕੰਮਲ ਤੌਰ ‘ਤੇ ਠੱਪ ਕਰਨਗੇ ਅਤੇ ਪੰਜਾਬ ਬੰਦ ਦੇ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਅਧਿਆਪਕ ਆਗੂ ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਰੰਧਾਵਾ, ਬਿਸ਼ਨ ਕੁਮਾਰ ਅਰੋੜਾ, ਸੁਖਮੰਦਰ ਸਿੰਘ ਗਿੱਲ ਪ੍ਰਧਾਨ ਪੀਆਰਟੀਸੀ, ਸੂਰਤ ਸਿੰਘ ਮਾਹਲਾ, ਅਮੀ ਚੰਦ ਸੀਵਰ ਮੈਨ ਆਗੂ, ਸੁਖਮੰਦਰ ਸਿੰਘ ਸੰਧਵਾਂ, ਮਨੋਹਰ ਸਿੰਘ ਧੁੰਨਾ, ਗੁਰਿੰਦਰ ਸਿੰਘ ਮਨੀ, ਮੰਦਰ ਸਿੰਘ, ਤਾਰਾ ਸਿੰਘ, ਹਰਨੇਕ ਸਿੰਘ ਸਾਹੋਕੇ, ਵੀਰ ਸਿੰਘ ਕੰਮੇਆਣਾ, ਗੁਰਚਰਨ ਸਿੰਘ ਮਾਨ, ਰਮੇਸ਼ ਕੌਸ਼ਲ, ਰੂਪ ਸਿੰਘ, ਮੁਨੀਸ਼ ਕੁਮਾਰ ਸਿੱਖਿਆ ਵਿਭਾਗ, ਸੇਵਕ ਸਿੰਘ ਪ੍ਰਧਾਨ ਡੀ ਸੀ ਦਫਤਰ, ਗੁਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਵਿਭਾਗ , ਮਨਦੀਪ ਸਿੰਘ ਤੇ ਸਰਬਜੀਤ ਸਿੰਘ ਆਗੂ ਮਨਿਸਟੀਰੀਅਲ ਸਟਾਫ ਆਦਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.