ਆਖਿਆ ! ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ‘ਤੇ
ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਲਿਆਂਦੀ ਗਈ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਸ਼ਾਨਦਾਰ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਹਲਕਾ ਕੋਆਰਡੀਨੇਟਰ ਕੋਟਕਪੂਰਾ ਜਸਵਿੰਦਰ ਬੱਬੂ ਨੇ ਪ੍ਰੈਸ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸੁਪਨਾ ਪੰਜਾਬ ਨੂੰ ਸਿੱਖਿਅਤ ਅਤੇ ਤਰੱਕੀਸ਼ੀਲ ਬਣਾਉਣਾ ਹੈ, ਜਿਸ ਦਿਸ਼ਾ ਵਿੱਚ ਬਹੁਤ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਰਾਹੀਂ ਸੁਧਾਰ ਲਿਆਂਦਾ ਗਿਆ, ਹਰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ, ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਿਆਰੀ ਅਤੇ ਉੱਚ-ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਆਪਕ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ‘ਤੇ ਆਇਆ ਹੈ।
ਜਸਵਿੰਦਰ ਬੱਬੂ ਨੇ ਕਿਹਾ ਕਿ “ਸਿੱਖਿਆ ਦੇ ਨਾਲ, ਪੰਜਾਬ ਦੇ ਨਾਲ” ਦੇ ਨਾਅਰੇ ਹੇਠ ਮਾਨ ਸਰਕਾਰ ਦਾ ਇਹ ਉੱਦਮ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

