ਫਰੀਦਕੋਟ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮਾਊਂਟ ਲਿਟਰਾ ਜ਼ੀ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਕਲਾਸ 9ਵੀਂ ਦੀ ਹੋਣਹਾਰ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਲੁਧਿਆਣਾ ਵਿਖੇ 16 ਅਗਸਤ 101ਵੀਂ ਓਪਨ ਸਟੇਟ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੋਂ 18 ਅਗਸਤ ਤੱਕ ਆਯੋਜਿਤ ਉੱਚੀ ਛਾਲ ਮੁਕਾਬਲੇ ਵਿੱਚ 139 ਸੈਂਟੀਮੀਟਰ ਦੀ ਉਚਾਈ ਪਾਰ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਪਵਨਪ੍ਰੀਤ ਕੌਰ ਨੇ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਉਸ ਦੀ ਇਸ ਸਫਲਤਾ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਪਵਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਸਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣ ਨੂੰ ਨੈਸ਼ਨਲ ਪੱਧਰ ’ਤੇ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਨ ਨੇ ਪਵਨਪ੍ਰੀਤ ਕੌਰ ਦੀ ਇਸ ਉਪਲਬਧੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

