— ਵਧਾਈ ਪੱਤਰ ਭੇਜਿਆ —
ਫ਼ਰੀਦਕੋਟ 26 ਅਗਸਤ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਿਸ਼ਵ ਪ੍ਰਸਿੱਧ ਡਾ. ਰਜਿੰਦਰ ਕੇ. ਬਾਂਸਲ ਨੇ ਸੱਤਵੇਂ ਵਾਇਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਮਾਣਮੱਤੀ ਨਿਯੁਕਤੀ ’ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਨਾਂ ਸੂਝਵਾਨ ਵਿਅਕਤੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਡਾ. ਬਾਂਸਲ ਵੱਲੋਂ ਅਹੁਦਾ ਸੰਭਾਲਣ ਮੌਕੇ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ,ਰਜਿਸਟਰਾਰ ਡਾ. ਗਿਰੀਸ਼ ਸਾਹਨੀ ਅਤੇ ਗਵਰਨਿੰਗ ਬਾਡੀ ਦੇ ਹੋਰਨਾਂ ਮੈਂਬਰਾਂ ਸਮੇਤ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਮੌਜੂਦ ਸਨ। ਜਿਕਰਯੋਗ ਹੈ ਕਿ ਨਵ ਨਿਯੁਕਤ ਵਾਇਸ ਚਾਂਸਲਰ ਡਾ. ਬਾਂਸਲ ਖੁਦ ਵੀ ਮੌਜੂਦਾ ਗਵਰਨਿੰਗ ਬਾਡੀ ਦੇ ਮੈਂਬਰ ਹੈ। ਕਰੀਬ ਪਿਛਲੇ ਦਿਨੀਂ ਪੈਂਤੀ ਸਾਲ ਤੋਂ ਸਮਾਜ ਸੇਵਾ ਦੇ ਕਾਰਜ ਕਰਦੀ ਆ ਰਹੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਨੇ ਅੱਜ ਡਾ. ਬਾਂਸਲ ਨੂੰ ਵਧਾਈ ਪੱਤਰ ਭੇਜ ਕੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਇਸੇ ਤਰ੍ਹਾਂ ਟਰੱਸਟ ਦੀ ਚੀਫ਼ ਪੈਟਰਨ ਹੀਰਾਵਤੀ (ਸੇਵਾ ਮੁਕਤ ਨਾਇਬ ਤਹਿਸੀਲਦਾਰ) ਚੇਅਰਮੈਨ ਡਾ. ਹਰਪਾਲ ਸਿੰਘ (ਸੇਵਾ ਮੁਕਤ ਡਾਕਟਰ), ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ (ਸੇਵਾ ਮੁਕਤ ਸੁਪਰਡੈਂਟ), ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਬਾਰੋਲੀਆ (ਸੇਵਾ ਮੁਕਤ ਪੁਲਿਸ ਅਧਿਕਾਰੀ), ਉਪ ਪ੍ਰਧਾਨ ਨਿਰਮਲ ਸੰਧੂ (ਸੇਵਾ ਮੁਕਤ ਬੈਂਕ ਅਧਿਕਾਰੀ)ਪ੍ਰੋ. ਮਲਕੀਤ ਸਿੰਘ ਮੰਮਨ (ਸੇਵਾ ਮੁਕਤ ਸਿੱਖਿਆ ਸ਼ਾਸਤਰੀ), ਚੀਫ਼ ਅਡਵਾਇਜ਼ਰ ਸ੍ਰੀ ਕ੍ਰਿਸ਼ਨ ਆਰ.ਏ. (ਸੇਵਾ ਮੁਕਤ) ਪੰਜਾਬ ਰਾਜ ਬਿਜਲੀ ਬੋਰਡ ਅਧਿਕਾਰੀ, ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ (ਉੱਘੇ ਸਾਹਿਤਕਾਰ ਅਤੇ ਲਿਖਾਰੀ) ਸੀਨੀਅਰ ਮੈਂਬਰ ਉੱਘੇ ਸਮਾਜ ਸੇਵਕ ਅਤੇ ਮੁਲਾਜ਼ਮ ਆਗੂ ਅਮਰ ਸਿੰਘ ਮਹਿਮੀ, ਟਰੱਸਟ ਦੀ ਸੀਨੀਅਰ ਮੈਂਬਰ ਤੇ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੋਂ ਸਨਮਾਨ ਪ੍ਰਾਪਤ ਕਰਤਾ ਮੰਜੂ ਸੁਖੀਜਾ ਸਮੇਤ ਸਮੂਹ ਅਹੁਦਾਦੇਰਾਂ ਅਤੇ ਮੈਂਬਰਾਂ ਨੇ ਡਾ. ਬਾਂਸਲ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਵਿੱਤ ਵਿਭਾਗ ਵਿੱਚੋਂ ਸੇਵਾ ਮੁਕਤ ਜੁਆਇੰਟ ਕੰਟਰੋਲਰ ਤੇ ਯੂਨੀਵਰਸਿਟੀ ਦੇ ਸਾਬਕਾ ਐੱਸ.ਵੀ.ਸੀ. ਸ੍ਰੀ ਓ.ਪੀ.ਚੌਧਰੀ ਨੇ ਵੀ ਡਾ: ਬਾਂਸਲ ਦੀ ਨਿਯੁਕਤੀ ਉਪਰ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਅੱਜ ਇਥੇ ਪ੍ਰੈਸ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੰਸਥਾਪਕ ਸ੍ਰੀ ਢੋਸੀਵਾਲ ਨੇ ਡਾ. ਬਾਂਸਲ ਦੀ ਨਿਯੁਕਤੀ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਹੈ ਕਿ ਯੂਨੀਵਰਸਿਟੀ ਹੁਣ ਹੋਰ ਵੀ ਬੁਲੰਦੀਆਂ ਨੂੰ ਛੂਹੇਗੀ। ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸੰਸਥਾ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਜਲਦੀ ਹੀ ਨਵ ਨਿਯੁਕਤ ਵਾਇਸ ਚਾਂਸਲਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਰਸਮੀ ਸਵਾਗਤ ਕਰੇਗੀ।

