ਕੋਟਕਪੂਰਾ , 27 ਅਗਸਤ (ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਰਕੀਟ ਕਮੇਟੀ ਦਫ਼ਤਰ ਕੋਟਕਪੂਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੀ ਸੰਗਤ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਧਾਰਮਿਕ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰ ਵਰਗ ਦੀ ਸਹੂਲਤ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਯਾਤਰਾ ’ਤੇ ਰਵਾਨਾ ਹੋਈ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹੋਏ ਯਾਤਰਾ ਦਾ ਆਨੰਦ ਮਾਣਨ।
ਇਸ ਮੌਕੇ ਬਾਬਾ ਅਵਤਾਰ ਸਿੰਘ ਸਾਧਾਂਵਾਲੇ, ਮਨਜੀਤ ਸਿੰਘ ਖਾਲਸਾ ਢੀਮਾਂਵਾਲੀ, ਬੱਬੂ ਸਿੰਘ ਖਾਲਸਾ. ਕੁਲਵੰਤ ਸਿੰਘ ਖਾਲਸਾ, ਕੇਵਲ ਸਿੰਘ ਖਾਲਸਾ, ਛਿੰਦਰਪਾਲ ਕੌਰ ਖਾਲਸਾ ਤੋਂ ਇਲਾਵਾ ਜਾਣ ਵਾਲੇ ਸ਼ਰਧਾਲੂ ਹਾਜ਼ਰ ਸਨ।

