ਸੰਗਰੂਰ, 1 ਸਤੰਬਰ:(ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਜੀਤ ਸਿੰਘ ਭੁਟਾਲ, ਜਨਰਲ ਸਕੱਤਰ ਕੁਲਦੀਪ ਸਿੰਘ ਕਮੋਮਾਜਰਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ, ਤਰਕਸ਼ੀਲ ਆਗੂ ਸੀਤਾ ਰਾਮ ਅਤੇ ਗੁਰਦੀਪ ਸਿੰਘ ਲਹਿਰਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਸੁਖਚੈਨ ਸਿੰਘ ਖਹਿਰਾ ਦਾ ਪੰਜਾਬ ਸਿਵਲ ਸਕੱਤਰੇਤ ਤੋਂ ਤਬਾਦਲਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਖਹਿਰਾ ਨੂੰ ਪ੍ਰਸ਼ਾਸਕੀ ਅਫਸਰ-2 ਤੋਂ ਬਦਲ ਕੇ ਸੈਕਟਰ 33 ਸਥਿਤ ਯੋਜਨਾ ਸ਼ਾਖਾ ਵਿੱਚ ਤਾਇਨਾਤ ਕਰਨਾ ਸਰਕਾਰੀ ਬਦਲਾਖੋਰੀ ਹੈ। ਇਹ ਕਾਰਵਾਈ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਕਰਮਚਾਰੀ ਦਾ ਜਮਹੂਰੀ ਹੱਕ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ, ਨਾ ਕਿ ਆਗੂਆਂ ਦੀਆਂ ਬਦਲੀਆਂ ਕਰੇ। ਉਨ੍ਹਾਂ ਮੰਗ ਕੀਤੀ ਕਿ ਖਹਿਰਾ ਦੀ ਬਦਲੀ ਤੁਰੰਤ ਰੱਦ ਕੀਤੀ ਜਾਵੇ।

