ਕੋਟਕਪੂਰਾ, 4 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਸਕੂਲ ਹੈੱਡਮਾਸਟਰ ਸ਼੍ਰੀ ਮਨੀਸ਼ ਛਾਬੜਾ ਜੀ ਦੀ ਯੋਗ ਅਗਵਾਈ ਹੇਠ ‘ਅਧਿਆਪਕ ਦਿਵਸ’ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਅਤੇ ਸੁੰਦਰ ਚਾਰਟਾਂ ਰਾਹੀਂ ਅਧਿਆਪਕਾਂ ਦੀ ਮਹੱਤਤਾ ਅਤੇ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਬਿਆਨ ਕੀਤਾ ਅਤੇ ਆਪਣੇ ਅਧਿਆਪਕਾਂ ਦਾ ਤਹਿ ਦਿਲੋਂ ਸਨਮਾਨ ਕੀਤਾ। ਸਮਾਗਮ ਦੌਰਾਨ ਸਕੂਲ ਹੈੱਡਮਾਸਟਰ ਸ਼੍ਰੀ ਮਨੀਸ਼ ਛਾਬੜਾ ਜੀ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪੈੱਨ ਅਤੇ ਚਾਕਲੇਟ ਵੰਡੇ ਗਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਧਿਆਪਕ ਹੀ ਬੱਚੇ ਦੇ ਭਵਿੱਖ ਦਾ ਨਿਰਮਾਤਾ ਹੁੰਦਾ ਹੈ ਅਤੇ ਸਾਨੂੰ ਹਮੇਸ਼ਾ ਆਪਣੇ ਗੁਰੂਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

