ਵੱਖ ਵੱਖ ਸ਼ੈਸ਼ਨਾਂ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਅਖਤਿਆਰ ਕਰਨ ਦਾ ਲਾਇਆ ਗੰਭੀਰ ਦੋਸ਼
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦੀ ਦਿੱਤੀ ਚਿਤਾਵਨੀ

ਕੋਟਕਪੂਰਾ, 12 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਅੱਜ ਪਿੰਡ ਸੰਧਵਾਂ ਵਿਖੇ ਫਰੀਦਕੋਟ, ਮੋਗਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲਿ੍ਹਆਂ ਦੀਆਂ ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਅਤੇ ਕੁਲਤਾਰ ਸਿੰਘ ਸੰਧਵਾਂ ਖਿਲਾਫ ਤਿੱਖੀ ਨਾਹਰੇਬਾਜੀ ਕੀਤੀ। ਵੱਖ ਵੱਖ ਜਿਲਿਆਂ ਤੋਂ ਆਏ ਸੈਂਕੜੇ ਮੁਲਾਜ਼ਮ ਆਪਣੇ ਝੰਡੇ ਅਤੇ ਬੈਨਰ ਚੁੱਕ ਕੇ ਰੈਲੀ ਵਿੱਚ ਸ਼ਾਮਿਲ ਹੋਏ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਵਿਰਕ, ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ, ਸੂਬਾ ਕਨਵੀਨਰ ਭਜਨ ਸਿੰਘ ਗਿੱਲ, ਜਗਦੀਸ਼ ਸਿੰਘ ਚਾਹਲ, ਦਿਗਵਿਜੇ ਪਾਲ ਸ਼ਰਮਾ, ਸੁਰਿੰਦਰ ਰਾਮ ਕੁੱਸਾ, ਪ੍ਰੇਮ ਚਾਵਲਾ, ਬਿਕਰਮਜੀਤ ਸਿੰਘ ਢਿੱਲੋ ਜ਼ਿਲ੍ਹਾ ਪ੍ਰਧਾਨ ਮਨਿਸਟੀਰੀਅਲ ਸਟਾਫ, ਜਤਿੰਦਰ ਕੁਮਾਰ, ਸੁਖਵਿੰਦਰ ਸਿੰਘ ਸੁੱਖੀ, ਲਖਬੀਰ ਸਿੰਘ ਹਰੀਕੇ, ਇੰਦਰਜੀਤ ਸਿੰਘ ਖੀਵਾ, ਹਰਪ੍ਰੀਤ ਸਿੰਘ ਸਰਾਂ ਸੁਰਿੰਦਰ ਧਰਾਡ ਕਲਾਂ ਸੂਬਾ ਆਗੂ ਟੀ.ਐਸ.ਯੂ., ਨਵਪ੍ਰੀਤ ਸਿੰਘ, ਬਲਬੀਰ ਸਿੰਘ ਸਿਬੀਆਂ, ਸੁਖਮੰਦਰ ਸਿੰਘ ਗਿੱਲ ਪੀ.ਆਰ.ਟੀ.ਸੀ., ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਰਾਮ ਪ੍ਰਸਾਦ ਫਿਰੋਜ਼ਪੁਰ, ਕਲਵਿੰਦਰ ਸਿੰਘ ਮੌੜ, ਆਸ਼ਾ ਵਰਕਰ ਯੂਨੀਅਨ ਦੇ ਆਗੂ ਸਰਬਜੀਤ ਕੌਰ ਮਚਾਕੀ, ਆਂਗਣਵਾੜੀ ਵਰਕਰਜ਼ਯੂਨੀਅਨ ਦੇ ਆਗੂ ਸਰੋਜ ਛਪੜੀ ਵਾਲਾ, ਗੁਰਚਰਨ ਕੌਰ ਮੋਗਾ, ਮਿਡ ਡੇ ਮੀਲ ਵਰਕਰਾਂ ਦੇ ਆਗੂ ਰਮਨਜੀਤ ਕੌਰ, ਬਿਮਲਾ ਦੇਵੀ, ਪਾਵਰ ਕਾਮ ਪੈਨਸ਼ਨਰ ਆਗੂ ਗੁਰਮੇਲ ਸਿੰਘ ਨਾਹਰ, ਚੰਦ ਸਿੰਘ ਡੋਡ, ਅਮਰੀਕ ਸਿੰਘ ਸੰਧੂ, ਖੁਸ਼ਕਰਨਜੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਪਿੱਪਲ ਸਿੰਘ ਸਿੱਧੂ ਸੂਬਾਈ ਆਗੂ ਮਨਿਸਟੀਰੀਅਲ ਸਟਾਫ, ਕਿਰਨ ਪ੍ਰਕਾਸ਼ ਮਹਿਤਾ, ਅਧਿਆਪਕ ਆਗੂ ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ, ਧਰਮਿੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਪ੍ਰੀਤ ਭਗਵਾਨ ਸਿੰਘ, ਰਣਜੀਤ ਸਿੰਘ ਮੱਲਾ, ਹਰਜੰਟ ਸਿੰਘ ਬੋਡੇ, ਜਸਵਿੰਦਰ ਸਿੰਘ ਬਰਗਾੜੀ, ਮੁਲਾਜ਼ਮ ਆਗੂ ਸਿਮਰਜੀਤ ਸਿੰਘ ਬਰਾੜ, ਵੀਰਇੰਦਰਜੀਤ ਸਿੰਘ ਪੁਰੀ, ਮਹਿੰਦਰ ਕੌੜਿਆਂਵਾਲੀ, ਨਵੀਨ ਸਚਦੇਵਾ ਜ਼ੀਰਾ, ਬਾਜ ਸਿੰਘ ਭੁੱਲਰ, ਦੀਦਾਰ ਸਿੰਘ ਮੁੱਦਕੀ, ਕੁਲਬੀਰ ਸਿੰਘ ਢਿੱਲੋ, ਮਨਜੀਤ ਕੌਰ ਫਰੀਦਕੋਟ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਰਿੰਦਰ ਕੰਬੋਜ, ਇਕਬਾਲ ਸਿੰਘ ਢੁੱਡੀ, ਸੁਖਦੇਵ ਕੰਬੋਜ, ਮਨੋਹਰ ਲਾਲ ਸ਼ਰਮਾ ਮਲੋਟ, ਸੁਖਜਿੰਦਰ ਸਿੰਘ ਦੋਦਾ, ਕਸ਼ਮੀਰ ਸਿੰਘ ਥਿੰਦ ਜੇਲ ਵਿਭਾਗ, ਬਲਜੀਤ ਕੌਰ ਸਿਹਤ ਵਿਭਾਗ, ਗੁਰਜੰਟ ਸਿੰਘ ਕੋਕਰੀ, ਬਿਮਲਾ ਦੇਵੀ ਮਿਡ-ਡੇ-ਮੀਲ ਵਰਕਰ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਬਹੁਤ ਮਾੜਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਇਹ ਸਰਕਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਹੁੰਚ ਦੇ ਪੱਖ ਤੋਂ ਪਿਛਲੀਆਂ ਹੁਕਮਰਾਨ ਸਾਰੀਆਂ ਸਰਕਾਰਾਂ ਨਾਲੋਂ ਮਾੜੀ ਅਤੇ ਨਖਿਧ ਸਾਬਤ ਹੋਈ ਹੈ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਤੁਰਤ ਸਾਂਝੀ ਤਾਲਮੇਲ ਕਮੇਟੀ ਦੀ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰਤ ਹੱਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕਰਕੇ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰਤ ਰੱਦ ਕੀਤੇ ਜਾਣ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਮਹੀਨਾ ਸਤੰਬਰ ਅਤੇ ਅਕਤੂਬਰ ਦੌਰਾਨ ਸਾਂਝੀ ਤਾਲਮੇਲ ਕਮੇਟੀ ਵੱਲੋਂ ਵੱਖ ਵੱਖ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਸਫਲਤਾ ਪੂਰਵਕ ਲਾਗੂ ਕੀਤੇ ਜਾਣਗੇ ਅਤੇਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਸਬਕ ਸਿਖਾਇਆ ਜਾਵੇਗਾ। ਮੁਜ਼ਾਹਰਾਕਾਰੀਆਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਦੀ ਕੋਠੀ ਨੇੜੇ ਜਾਣ ਤੋਂ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਬੈਰੀਕੇਡ ਲਾਕੇ ਸਖਤ ਪ੍ਰਬੰਧ ਕੀਤੇ ਗਏ ਸਨ। ਆਗੂਆਂ ਨੇ ਪੁਲਿਸ ਵੱਲੋਂ ਲਗਾਏ ਨਾਕੇ ਤੋੜ ਕੇ ਸਪੀਕਰ ਪੰਜਾਬ ਵਿਧਾਨ ਸਭਾ ਦੀ ਕੋਠੀ ਦਾ ਘਿਰਾਓ ਕੀਤਾ ਜੋ ਕਿ ਲਗਭਗ ਇੱਕ ਘੰਟਾ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਮੂਹ ਹਾਜ਼ਰੀਨ ਲਈ ਚਾਹ ਦਾ ਲੰਗਰ, ਮਾਸਟਰ ਕੇਡਰ ਯੂਨੀਅਨ ਵੱਲੋਂ ਕੇਲਿਆਂ ਦਾ ਲੰਗਰ ਲਗਾਇਆ ਗਿਆ ਅਤੇ ਸੁਖਮੰਦਰ ਸਿੰਘ ਸੰਧਵਾਂ ਪਾਣੀ ਦੀਆਂ ਮੁਫ਼ਤ ਸੇਵਾਵਾਂ ਨਿਭਾਈਆਂ ਗਈਆਂ। ਰੈਲੀ ਦੌਰਾਨ ਮੋਹਨਜੀਤ ਸਿੰਘ ਸ਼ੇਰੋਂ ਦੇ ਕੀਤੇ ਪੁਲਿਸ ਤਸ਼ੱਦਦ, ਗੁਲਜਾਰ ਸਿੰਘ ਤੂਰ ਵਣਜਾਰਾ ਦੀ ਦੁਖਦਾਈ ਮੌਤ ਦੇ ਸਬੰਧ ਵਿੱਚ ਇੱਕ ਮਤਾ ਸਰਬ ਸੰਮਤੀ ਨਾਲ ਪਾਸ ਕਰਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਖਿਲਾਫ ਪੁਲਿਸ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੌਲੀਆ, ਅਮਰਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਜੈਤੋ, ਗੁਰਦੀਪ ਸਿੰਘ ਰਾਮੇਆਣਾ, ਅਵਤਾਰ ਸਿੰਘ ਫਿਰੋਜ਼ਪੁਰ ਸਾਬਕਾ ਸੂਬਾ ਪ੍ਰਧਾਨ, ਸੁਸ਼ੀਲ ਕੁਮਾਰ ਪ੍ਰਧਾਨ ਸਫਾਈ ਸੇਵਕ ਯੂਨੀਅਨ, ਫੁੰਮਣ ਸਿੰਘ, ਪ੍ਰਦੀਪ ਕੁਮਾਰ ਕਾਉ, ਇੰਦਰਜੀਤ ਸਿੰਘ ਗਿੱਲ, ਸ਼ਰਨ ਕੁਮਾਰ, ਗੁਰਪ੍ਰੀਤ ਸਿੰਘ ਔਲਖ, ਬਲਵਿੰਦਰ ਰਾਮ ਸ਼ਰਮਾ, ਚਿਤਰੰਜਨ ਗਾਭਾ, ਨਰਿੰਦਰ ਕੁਮਾਰ ਸ਼ਰਮਾ ਫਿਰੋਜਪੁਰ, ਬਲਵੰਤ ਸਿੰਘ ਸੰਧੂ ਫਿਰੋਜ਼ਪੁਰ, ਸੁਭਾਸ਼ ਸ਼ਰਮਾ ਕੋਟਕਪੂਰਾ, ਸੁਰਿੰਦਰ ਪਾਲ ਸਿੰਘ ਜੈਤੋ, ਜਗਸੀਰ ਸਿੰਘ ਖਾਰਾ, ਹਰਦੀਪ ਸਿੰਘ ਕਟਾਰੀਆ, ਦਰਸ਼ਨ ਕੁਮਾਰ ਬਾਵਾ, ਅਧਿਆਪਕ ਆਗੂ ਗਗਨ ਪਾਹਵਾ, ਜੀਤੇਂਦਰ ਕੁਮਾਰ ਹੰਸ, ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਵਾੜਾਦਰਾਕਾ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਸੁਖਮੰਦਰ ਸਿੰਘ ਸੰਧਵਾਂ, ਬਿਸ਼ਨ ਕੁਮਾਰ ਅਰੋੜਾ, ਮਨੋਹਰ ਸਿੰਘ ਧੁੰਨਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਅਧਿਆਪਕ ਆਗੂ ਹਰਜਸਦੀਪ ਸਿੰਘ, ਸਵਰਨ ਪਾਲ ਸਿੰਘ, ਲਵਕਰਨ ਸਿੰਘ, ਕਰਨਵੀਰ ਸਿੰਘ ਝੱਖੜਵਾਲਾ, ਕੁਲਵਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਰੰਧਾਵਾ, ਅਜਾਇਬ ਸਿੰਘ, ਅਮਨਦੀਪ ਸਿੰਘ ਜੱਸਲ, ਨਰਿੰਦਰ ਕੁਮਾਰ, ਅਮੋਲਕ ਸਿੰਘ ਸਿੱਧੂ, ਜਸਜੀਤ ਸਿੰਘ, ਮਲਕੀਤ ਸਿੰਘ, ਮੰਦਰ ਸਿੰਘ ਲੈਕਚਰਾਰ, ਸੁਖਮੰਦਰ ਸਿੰਘ ਸੰਧਵਾਂ, ਗੇਜ ਰਾਮ ਭੌਰਾ ਆਦਿ ਵੱਡੀ ਗਿਣਤੀ ਵਿੱਚ ਸਕੀਮ ਵਰਕਰਜ, ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

