ਕੋਟਕਪੂਰਾ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਥਾਨਕ ਸਕੂਲ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਦਿਨ ਰਿਹਾ, ਜਦੋਂ ਮਾਨਯੋਗ ਮੁੱਖ ਸਕੱਤਰ ਸ਼੍ਰੀ ਵਿਕਾਸ ਗਰਗ ਨੇ ਸਕੂਲ ਦਾ ਉਚੇਚਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਅਤੇ ਹੋਰ ਗਤੀਵਿਧੀਆਂ, ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਸਾਫ਼-ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਸਕੂਲ ਦੇ ਸਮੁੱਚੇ ਵਿਕਾਸ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਜੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਸ਼ਲ ਜੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਸਕੂਲ ਮੁਖੀ ਸ੍ਰੀ ਮਨੀਸ਼ ਛਾਬੜਾ ਜੀ ਸਮੇਤ ਸਮੁਚੇ ਸਟਾਫ ਵੱਲੋਂ ਇਸ ਮਾਣਮੱਤੇ ਦੌਰੇ ਦਾ ਸਿਹਰਾ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਸ਼ਲ ਦੀ ਯੋਗ ਅਗਵਾਈ, ਪ੍ਰੇਰਣਾ ਅਤੇ ਸੁਚੱਜੀ ਨਿਗਰਾਨੀ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਸਕੂਲ ਦੇ ਸਮੁੱਚੇ ਸਟਾਫ਼ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਬਦੌਲਤ ਸਕੂਲ ਨੂੰ ਇਹ ਮੁਕਾਮ ਹਾਸਲ ਹੋਇਆ ਹੈ। ਸਮੁੱਚੀ ਟੀਮ ਦੇ ਸਾਂਝੇ ਯਤਨਾਂ ਅਤੇ ਮਿਹਨਤ ਸਦਕਾ ਸੰਸਥਾ ਨੂੰ ਮਿਲੇ ਇਸ ਵੱਡੇ ਮਾਣ ਲਈ ਸਮੂਹ ਸਟਾਫ਼ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
