ਕੋਟਕਪੂਰਾ, 23 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਗ੍ਰਾਮੀਣ ਬੈਂਕ ਬਰਾਂਚ ਫਰੀਦਕੋਟ ਨੇ ਰੀਜਨਲ ਮੈਨੇਜਰ ਰੁਪਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਹਿਲੀ ਮੰਜਿਲ ਫਰੀਦਕੋਟ ਵਿਖੇ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਾਉਣ ਦੇ ਮੰਤਵ ਨਾਲ ਵਾਟਰ ਕੂਲਰ ਤੇ ਆਰ.ਓ. ਲਵਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ ਨੇ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕ ਵਲੋਂ ਲੋਕ ਹਿੱਤ ਵਿੱਚ ਕੀਤੇ ਗਏ ਕੰਮ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਅਤੇ ਮੁਲਾਜ਼ਮਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮਿਲੇਗਾ। ਰੀਜਨਲ ਮੈਨੇਜਰ ਰੁਪਿੰਦਰ ਪਾਲ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਹਨਾਂ ਦਾ ਬੈਂਕ ਐਸ.ਆਰ. ਐਕਟੀਵਿਟੀ ਅਧੀਨ ਕਈ ਸਾਲਾਂ ਤੋਂ ਲਗਾਤਾਰ ਲੋਕ ਹਿੱਤ ਵਿੱਚ ਕੰਮ ਕਰਦਾ ਆ ਰਿਹਾ ਹੈ। ਇਸ ਮੌਕੇ ਸੀਨੀਅਰ ਮੈਨੇਜਰ ਫਰੀਦਕੋਟ ਸੰਦੀਪ ਕੁਮਾਰ, ਬੈਂਕ ਅਧਿਕਾਰੀ ਸੰਦੀਪ ਕੌਰ, ਸ਼ੁਭਮ ਗਰਗ, ਭੁਪਿੰਦਰ ਸਿੰਘ ਅਤੇ ਅਮਨ ਯਾਦਵ ਆਦਿ ਵੀ ਹਾਜਰ ਸਨ।
