ਭਾਜਪਾ ਆਗੂ ਮਨਵੀਰ ਰੰਗਾ ਦੀ ਅਗਵਾਈ ਹੇਠ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ : ਗੌਰਵ ਕੱਕੜ
ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਦੇ ਸ਼ੁਭ ਅਵਸਰ ‘ਤੇ ਅੱਜ ਕੋਟਕਪੂਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਵੀਰ ਰੰਗਾ ਦੀ ਅਗਵਾਈ ਹੇਠ ਸਾਥੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ‘ਸ੍ਰੀ ਬਾਲਾ ਜੀ ਬਲੱਡ ਗਰੁੱਪ’ ਦੀ ਟੀਮ ਵੱਲੋਂ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਮਨਵੀਰ ਰੰਗਾ ਨੇ ਕੈਂਪ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਪ੍ਰਧਾਨ ਮੰਤਰੀ ਮੋਦੀ ਜੀ ਦੇ ਜਨਮ ਦਿਨ ਦਾ ਸਭ ਤੋਂ ਉੱਤਮ ਤੋਹਫ਼ਾ ਹੈ। ਉਨ੍ਹਾਂ ਵੱਲੋਂ ਸਮਾਜ ਸੇਵਾ ਦੇ ਇਸ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਮਨਵੀਰ ਰੰਗਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ, ਜੋ ਕਿਸੇ ਲੋੜਵੰਦ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲੇ ਸਾਰੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਚਿੰਨ੍ਹ (ਯਾਦਗਾਰੀ ਚਿੰਨ੍ਹ) ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖ਼ੂਨਦਾਨੀਆਂ ਅਤੇ ਆਏ ਹੋਏ ਮਹਿਮਾਨਾਂ ਲਈ ਰਿਫ਼੍ਰੈਸ਼ਮੈਂਟ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਰਾਵਾਰ ਸਿੰਘ, ਜੱਸਾ ਪੁਰਬਾ, ਵੀਰੂ, ਸੰਨੀ ਦਿਓੜਾ, ਪ੍ਰੇਮੀ, ਕੁਲਵਿੰਦਰ ਸਿੰਘ, ਸਿੱਪੂ, ਧੀਰੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

