ਲੁਧਿਆਣਾ, 19 ਸਤੰਬਰ:(ਵਰਲਡ ਪੰਜਾਬੀ ਟਾਈਮਜ਼)
ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਦਿਸ਼ਾ ਵਿੱਚ ਕਦਮ ਵਧਾਉਂਦੇ ਹੋਏ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਦੀ ‘ਮਾਇਆ ਸੋਪ ਵਾਲੀ ਗਲੀ’ ਵਿੱਚ ਪਾਣੀ ਦੀ ਸਪਲਾਈ ਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਹ ਪ੍ਰੋਜੈਕਟ ਕੌਂਸਲਰ ਕੋਟੇ ਤਹਿਤ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।
ਡਿਪਟੀ ਮੇਅਰ ਜੌਹਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੇ ਪੁਰਾਣੀਆਂ ਪਾਣੀ ਦੀਆਂ ਲਾਈਨਾਂ ਨੂੰ ਬਦਲਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ।
ਡਿਪਟੀ ਮੇਅਰ ਜੌਹਰ ਨੇ ਅੱਗੇ ਕਿਹਾ ਕਿ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੰਮ ਕਰਦਿਆਂ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ।
ਡਿਪਟੀ ਮੇਅਰ ਜੌਹਰ ਨੇ ਇਹ ਵੀ ਦੱਸਿਆ ਕਿ ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਨਿਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।
ਉਦਘਾਟਨੀ ਸਮਾਰੋਹ ਦੌਰਾਨ ਸੁਰਜੀਤ ਸਿੰਘ ਭਮਰਾ, ਅਵਤਾਰ ਸਿੰਘ ਭਮਰਾ, ਹਰਬੰਸ ਸਿੰਘ, ਜੀਤ ਕੰਡਾ, ਮਨਮੋਹਨ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਰਿੰਕੂ, ਗੌਰਵ, ਗੋਬਿੰਦ, ਪਾਲ ਪਰਾਸ਼ਰ, ਧਰਮਪਾਲ ਬਿੱਟੂ, ਕੁਲਬੀਰ ਕੇ.ਵੀ (ਹਲਕਾ ਆਤਮ ਨਗਰ) ਅਤੇ ਹੋਰ ਹਾਜ਼ਰ ਸਨ।

