ਫਰੀਦਕੋਟ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ (ਬੀ.ਏ.ਐਲ.ਐਲ.ਬੀ ਭਾਗ-ਚੌਥਾ) ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਐਮ.ਯੂ.ਐਨ ਮੁਕਾਬਲੇ ਵਿੱਚ ਭਾਗ ਲੈ ਕੇ ਬੈਸਟ ਮੈਂਸ਼ਨ ਅਵਾਰਡ ਹਾਸਿਲ ਕੀਤਾ। ਵਿਦਿਆਰਥੀ ਦੇ ਕਾਲਜ ਵਿਖੇ ਪਹੁਚੰਣ ਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀ ਨੂੰ ਤਿਆਰੀ ਕਰਵਾਉਣ ਵਾਲੇ ਮਨਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ ਅਤੇ ਡਾ. ਨਵਜੋਤ ਕੌਰ ਵੀ ਮੌਜੂਦ ਰਹੇ।

