ਕੋਟਕਪੂਰਾ, 28 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਵੱਲੋਂ ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਦੇ ਅਮਰ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਮਹਾਨ ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਕੂਲ ਵੱਲੋਂ ਜਾਰੀ ਸੰਦੇਸ਼ ਵਿੱਚ ਕਿਹਾ ਗਿਆ ਕਿ ਭਗਤ ਸਿੰਘ ਜੀ ਦੀ ਦੇਸ਼ਭਗਤੀ, ਨਿਡਰਤਾ, ਵਿਚਾਰਧਾਰਾ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਇਮਾਨਦਾਰੀ, ਏਕਤਾ, ਹਿੰਮਤ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੀ ਉਸਾਰੀ ਲਈ ਇਮਾਨਦਾਰੀ, ਏਕਤਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਪ੍ਰਬੰਧਨ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਕੋਟਿ-ਕੋਟਿ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਵਿਚਾਰ ਸਦਾ ਦੇਸ਼ ਵਾਸੀਆਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।

