ਪ੍ਰਧਾਨ ਹਰਮੇਲ ਸਿੰਘ ਸੂਬੇਦਾਰ ਦੀ ਅਗਵਾਈ ਹੇਠ ਹੋਈ ਮੀਟਿੰਗ, ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਯੂਨੀਅਨ ਇਕਾਈ ਹਰੀਨੌ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਲ ਸਿੰਘ ਸੂਬੇਦਾਰ ਦੀ ਯੋਗ ਅਗਵਾਈ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਭਵਿੱਖੀ ਕੰਮਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਸਵਰਗਵਾਸੀ ਧਰਮਪਤਨੀ ਅਤੇ ਜ਼ਿਲ੍ਹਾ ਯੂਨੀਅਨ ਦੇ ਕੈਸ਼ੀਅਰ ਪ੍ਰਭਦਿਆਲ ਸਿੰਘ ਦੇ ਸਪੁੱਤਰ ਮਨਦੀਪ ਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਮੂਹ ਮੈਂਬਰਾਂ ਵੱਲੋਂ 2 ਮਿੰਟ ਦਾ ਮੌਨ ਰੱਖ ਕੇ ਵਿਛੜੀਆਂ ਰੂਹਾਂ ਨੂੰ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਸ਼ੀਅਰ ਪਲਵਿੰਦਰ ਸਿੰਘ, ਸਾਬਕਾ ਪ੍ਰਧਾਨ ਕੁਲਵੰਤ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ, ਮਾ. ਗੇਜ ਰਾਮ ਭੌਰਾ, ਬਲੌਰ ਸਿੰਘ, ਬਲਦੇਵ ਸਿੰਘ ਲਾਈਨਮੈਨ, ਜਸਵੰਤ ਸਿੰਘ, ਸਿਕੰਦਰ ਸਿੰਘ, ਕੁਲਵੀਰ ਸਿੰਘ, ਸਰਬਜੀਤ ਸਿੰਘ ਸੇਵਾਦਾਰ ਅਤੇ ਯੂਨੀਅਨ ਦੇ ਹੋਰ ਮੈਂਬਰ ਵੀ ਹਾਜਰ ਸਨ।

