ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝੀ ਤਾਲਮੇਲ ਕਮੇਟੀ , ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪਾਵਰ ਕੌਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ ਰਣ ਸਿੰਘ ਵਾਲਾ, ਅਧਿਆਪਕ ਆਗੂ ਗਗਨ ਪਾਹਵਾ, ਧਰਮਿੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਆਸ਼ਾ ਵਰਕਰਾਂ ਦੇ ਆਗੂ ਸਰਬਜੀਤ ਕੌਰ ਮਚਾਕੀ, ਇੰਦਰਜੀਤ ਸਿੰਘ ਗਿੱਲ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਅਧਿਆਪਕ ਆਗੂ ਵਰਿੰਦਰ ਅਮਰ, ਮਨਦੀਪ ਸਿੰਘ ਕਪੂਰ, ਨਰਿੰਦਰ ਕੁਮਾਰ, ਯੋਗਿੰਦਰ ਸਿੰਘ, ਬਖਸ਼ਿੰਦਰਜੀਤ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ ਮੀਤ ਪ੍ਰਧਾਨ ਟੀ ਐਸ ਯੂ, ਅਮਰਜੀਤ ਸਿੰਘ ਵਾਲੀਆ ਅਤੇ ਕ੍ਰਿਸ਼ਨ ਲਾਲ ਆਦਿ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ 18 ਸਤੰਬਰ ਨੂੰ ਹੋਈ ਮੀਟਿੰਗ ਦੌਰਾਨ ਵੱਖ ਵੱਖ ਮੁੱਦਿਆਂ ਨੂੰ ਲੈਕੇ ਵਿਚਾਰੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਜਿਵੇਂ ਕਿ 18 ਫੀਸਦੀ ਡੀ.ਏ. ਦੀ ਅਦਾਇਗੀ ਕੇਂਦਰੀ ਪੈਟਰਨ ਅਨੁਸਾਰ ਤੁਰੰਤ ਕੀਤੀ ਜਾਵੇ, ਸਮੂਹ ਕੱਚੇ, ਠੇਕਾ ਅਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਮਿਤੀ 151-2015 ਅਤੇ ਮਿਤੀ 17-7-2020 ਦੇ ਪੱਤਰ ਤੁਰੰਤ ਰੱਦ ਕੀਤੇ ਜਾਣ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਸੂਬਾਈ ਮਹਾਂਰੈਲੀ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਕੀਮ ਵਰਕਰ, ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਕੱਤਰੇਤ ਤੋਂ ਸਤੋਜ ਵੱਲ ਵਾਪਿਸੀ ਯਕੀਨੀ ਬਣਾਉਣਗੇ।ਇਹ ਵੀ ਫੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਰ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਠੱਪ ਕਰਨਗੇ।

