ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿੱਚ ਵਿਦਿਆਰਥੀਆਂ ਦੀ ਰਚਨਾਤਮਕਤਾ, ਕਲਾਤਮਕ, ਹੁਨਰ ਅਤੇ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ ਹਾਊਸ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਪਨਾਸ਼ੀਲਤਾ ਅਤੇ ਕਲਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਇਸ ਤਹਿਤ ਭਾਈ ਘਨੱਈਆ ਜੀ ਹਾਊਸ ਦੇ ਪ੍ਰਤੀਯੋਗੀ ਟੀਮ ਰਚਨਾ ਅਤੇ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ, ਮਦਰ ਟਰੇਸਾ ਹਾਊਸ ਦੀ ਟੀਮ ਨਵਦੀਪ ਕੌਰ ਅਤੇ ਹਰਪਨੀਤ ਕੌਰ ਨੇ ਦੂਜਾ ਅਤੇ ਭਗਤ ਪੂਰਨ ਸਿੰਘ ਹਾਊਸ ਦੀ ਟੀਮ ਕੋਮਲਪ੍ਰੀਤ ਕੌਰ ਅਤੇ ਖੁਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਤੀਯੋਗੀਆਂ ਨੇ ‘ਵਾਤਾਵਰਨ ਬਚਾਓ’ ਵਿਸ਼ੇ ’ਤੇ ਚਾਰਟ ਨੂੰ ਆਕਰਸ਼ਕ ਢੰਗ ਨਾਲ ਤਿਆਰ ਕਰਦੇ ਹੋਏ ਵਿਸ਼ੇ ਨਾਲ ਸਬੰਧਤ ਰਚਨਾਤਮਿਕ ਵਿਚਾਰ ਪੇਸ਼ ਕੀਤੇ। ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਪ੍ਰਿੰਸੀਪਲ ਡਾ. ਵੀਰਪਾਲ ਕੌਰ, ਹਾਊਸ ਇੰਚਾਰਜ ਰਮਨਦੀਪ ਕੌਰ, ਮਨਜਿੰਦਰ ਕੌਰ, ਰਿੰਪਲ ਰਾਣੀ, ਜੇਤੂ ਟੀਮਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਜੱਜਮੈਂਟ ਦੀ ਭੂਮਿਕਾ ਲੈਕ. ਅਮਿਤ ਕੁਮਾਰ, ਹਰਕੀਰਤ ਸਿੰਘ ਅਤੇ ਸਤਵੰਤ ਕੌਰ ਨੇ ਬਾਖੂਬੀ ਨਿਭਾਈ।

