ਕੋਟਕਪੂਰਾ, 5 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਮਾਜਸੇਵੀਆਂ ਦੇ ਸਹਿਯੋਗ ਨਾਲ ‘ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਲੋੜਵੰਦਾਂ ਦੀ ਮੱਦਦ ਕਰਨਾ ਹੀ ਸੱਚੀ ਗੁਰਸਿੱਖੀ ਅਤੇ ਮਾਨਵਤਾ ਦੀ ਸੇਵਾ ਹੈ। ਚੜ੍ਹਦੀਕਲਾ ਸੇਵਾ ਜੱਥਾ ਸਿਵੀਆਂ ਬਿਨਾਂ ਕਿਸੇ ਭੇਦਭਾਵ ਦੇ ਹਰ ਲੋੜਵੰਦ ਤੱਕ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੜ੍ਹਦੀਕਲਾ ਸੇਵਾ ਜੱਥਾ ਦੇ ਮੁੱਖ ਸੇਵਾਦਾਰ ਗੁਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਜਸੇਵਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ‘ਚੜ੍ਹਦੀ ਕਲਾ ਸੇਵਾ ਜੱਥਾ ਸਿਬੀਆਂ’ ਵੱਲੋਂ ਆਪਣੀ ਨਿਸ਼ਕਾਮ ਸੇਵਾ ਦੀ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਦੇ 12 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਘਰੇਲੂ ਰਾਸ਼ਨ ਵੰਡਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਨਾ ਹੈ, ਤਾਂ ਕਿ ਕੋਈ ਵੀ ਪਰਿਵਾਰ ਬੁਨਿਆਦੀ ਲੋੜਾਂ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਨਿਰੋਲ ਮਾਨਵਤਾ ਦੀ ਸੇਵਾ ਵਾਲੇ ਕਾਰਜ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਇਸ ਸੇਵਾ ਕਾਰਜ ਸਮੇਂ ਬਲਜਿੰਦਰ ਸਿੰਘ ਖਾਲਸਾ, ਸਤਨਾਮ ਸਿੰਘ ਖਾਲਸਾ, ਬਲਵੀਰ ਸਿੰਘ ਜੱਸਲ, ਡਾ. ਜਸਵੀਰ ਸਿੰਘ ਅਤੇ ਜਗਸੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਿੰਡ ਵਾਸੀਆਂ ਅਤੇ ਲੋੜਵੰਦ ਪਰਿਵਾਰਾਂ ਵੱਲੋਂ ਚੜ੍ਹਦੀਕਲਾ ਸੇਵਾ ਜੱਥਾ ਸਿਬੀਆਂ ਦੇ ਇਸ ਸ਼ਲਾਘਾਯੋਗ ਅਤੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।

