
ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਦਾ ਉਪਰਾਲਾ ਪ੍ਰਸੰਸਾਯੋਗ : ਡਾ. ਸੰਦੀਪ ਕੁਮਾਰ

ਕੋਟਕਪੂਰਾ, 7 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਡਾ. ਮਹਿੰਦਰ ਬਰਾੜ ਸਾਂਭੀ ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਗੁਰਚਰਨ ਸਿੰਘ ਮਾਨ, ਵਰਿੰਦਰਪਾਲ ਸਿੰਘ ਅਰਨੇਜਾ ਅਤੇ ਸੁਖਦਰਸ਼ਨ ਸਿੰਘ ਗਿੱਲ ਨੇ ਵਿਦਿਆਰਥਣਾਂ ਨੂੰ ਆਪਣੇ ਜੀਵਨ ਵਿੱਚ ਸਮੇਂ ਦੀ ਪਾਬੰਦੀ ਦੀ ਪਾਲਣਾ ਕਰਨ, ਸਖ਼ਤ ਮਿਹਨਤ ਕਰਨ ਅਤੇ ਵੱਡਿਆਂ ਦਾ ਬਣਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਸੰਦੀਪ ਕੁਮਾਰ ਅਤੇ ਡਾ. ਸੁਮਾਤੀ ਸੰਬਿਆਲ ਸਹਾਇਕ ਪ੍ਰੋਫੈਸਰ ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਅਤੇ ਤਸੱਲੀ ਹੈ ਕਿ ਮੈਂ ਆਪਣੀ 10+2 ਜਮਾਤ ਕੋਟਕਪੂਰਾ ਦੇ ਸਰਕਾਰੀ ਸਕੂਲ ਤੋਂ ਚੰਗੇ ਨੰਬਰਾਂ ਵਿੱਚ ਪਾਸ ਕਰਕੇ ਇਸ ਅਹੁਦੇ ’ਤੇ ਪਹੁੰਚਿਆ ਹਾਂ। ਸਕੂਲ ਦੇ ਇੰਚਾਰਜ ਮੈਡਮ ਰਵਿੰਦਰ ਕੌਰ, ਸਕੂਲ ਲੈਕਚਰਾਰ ਗਗਨਦੀਪ ਸਿੰਘ, ਰਣਜੋਤ ਕੌਰ, ਸੁਮਨ ਲੂਣਾ, ਮੀਨੂ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਰਗੀਆਂ ਸਮਾਜਸੇਵੀ ਸੰਸਥਾਵਾਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਅਤੇ ਚੰਗੇ ਸਮਾਜ ਦੀ ਸਿਰਜਣਾ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਬਿਹਤਰ ਇਨਸਾਨ ਬਣਨ ਲਈ ਕਿਸੇ ਵੀ ਸਖਸ਼ੀਅਤ ਨੂੰ ਪ੍ਰੇਰਨਾ ਸਰੋਤ ਮੰਨਣਾ ਚਾਹੀਦਾ ਹੈ। ਇਹ ਕਾਰਜ ਉਹਨਾਂ ਦੇ ਜੀਵਨ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਰੋਲ ਅਦਾ ਕਰੇਗਾ। ਸੁਸਾਇਟੀ ਵੱਲੋਂ ਸਕੂਲ ਦੇ ਇੰਚਾਰਜ ਪਿ੍ਰੰਸੀਪਲ ਰਵਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਇੰਚਾਰਜ ਮੈਡਮ ਰਵਿੰਦਰ ਕੌਰ ਨੇ 1100 ਰੁਪਏ ਦੀ ਸਹਾਇਤਾ ਰਾਸ਼ੀ, ਸਕੂਲ ਅਧਿਆਪਕਾ ਮੈਡਮ ਅਨੀਤਾ ਅਤੇ ਉਹਨਾਂ ਦੇ ਜੀਵਨ ਸਾਥੀ ਅਧਿਆਪਕ ਆਗੂ ਸਤੇਸ਼ ਭੁੰਦੜ ਨੇ 2100 ਰੁਪਏ ਦੀ ਸਹਾਇਤਾ ਰਾਸ਼ੀ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੁਸਾਇਟੀ ਨੂੰ ਭੇਂਟ ਕੀਤੀ। ਸੁਸਾਇਟੀ ਦੇ ਵਿੱਤ ਸਕੱਤਰ ਮਾ. ਸੋਮਨਾਥ ਅਰੋੜਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਇਹਨਾਂ ਸਖਸ਼ੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।–

