*-ਪਿੰਡ ਰੱਬੋਂ ਨੀਚੀ ਵਿਖੇ ਡੇਅਰੀ ਫਾਰਮਰਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਕੀਤਾ ਪ੍ਰੇਰਿਤ*
ਲੁਧਿਆਣਾ, 07 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਪਿੰਡ ਰੱਬੋਂ ਨੀਚੀ, ਬਲਾਕ ਮਲੌਦ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਕੰਪਨੀ ਦੇ ਨੁਮਾਇੰਦੇ, ਵੇਰਕਾ ਕੈਟਲ ਫੀਡ ਪਲਾਂਟ ਖੰਨਾ ਦੇ ਨੁਮਾਇੰਦੇ ਅਤੇ ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ, ਅੰਕਿਤ ਕਪੂਰ ਅਤੇ ਅਨੁਰਾਗਦੀਪ ਕੌਰ ਵੱਲੋਂ ਡੇਅਰੀ ਫਾਰਮਰਾਂ ਨਾਲ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਪਸ਼ੂਆਂ ਦੀ ਸੰਤੁਲਿਤ ਖੁਰਾਕ ਅਤੇ ਪੌਸ਼ਟਿਕਤਾ, ਹਰੇ ਅਤੇ ਸੁੱਕੇ ਚਾਰੇ ਦੀ ਸੁਚੱਜੀ ਵਰਤੋਂ, ਪਸ਼ੂਆਂ ਲਈ ਸਹੀ ਫੀਡ ਦੀ ਚੋਣ, ਦੁੱਧ ਉਤਪਾਦਨ ਵਿੱਚ ਵਾਧਾ, ਪਸ਼ੂਆਂ ਦੀ ਸਿਹਤ ਅਤੇ ਸੰਭਾਲ, ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਡੇਅਰੀ ਫਾਰਮਿੰਗ ਲਈ ਉਪਲਬਧ ਸਹੂਲਤਾਂ ਅਤੇ ਡੇਅਰੀ ਕਰਜ਼ਾ ਕੇਸਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਡੇਅਰੀ ਫਾਰਮਰਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ, ਪਸ਼ੂਆਂ ਦੀ ਖੁਰਾਕ ਦਾ ਸੰਤੁਲਨ ਬਣਾਈ ਰੱਖਣ ਅਤੇ ਡੇਅਰੀ ਫਾਰਮਿੰਗ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਅਤੇ ਸਹਾਇਤਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।

