ਫ਼ਰੀਦਕੋਟ, 7 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਸਹਿਕਾਰੀ ਵਿਕਾਸ ਕਮੇਟੀ ਫ਼ਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਭਾਰਤ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਾਇਮਰੀ ਸਹਿਕਾਰੀ ਸਭਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਅਤੇ ਬਹੁ-ਮੰਤਵੀ ਇਕਾਈਆਂ ਵਜੋਂ ਵਿਕਸਤ ਕਰਨ ਸਬੰਧੀ ਵੱਖ-ਵੱਖ ਏਜੰਡਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਰਾਜ ਸਹਿਕਾਰੀ ਵਿਕਾਸ ਕਮੇਟੀ ਅਤੇ ਜ਼ਿਲ੍ਹਾ ਸਹਿਕਾਰੀ ਵਿਕਾਸ ਕਮੇਟੀ ਦਾ ਗਠਨ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ਨੂੰ ਬਹੁ-ਮੰਤਵੀ ਗਤੀਵਿਧੀਆਂ ਨਾਲ ਜੋੜਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਅਪਣਾਏ ਮਾਡਲ ਉਪ-ਨਿਯਮ ,ਸਹਿਕਾਰੀ ਸਭਾਵਾਂ ਨੂੰ ਖੇਤੀਬਾੜੀ ਤੋਂ ਇਲਾਵਾ ਹੋਰ ਆਰਥਿਕ ਅਤੇ ਲੋਕ-ਹਿੱਤ ਗਤੀਵਿਧੀਆਂ ਨਾਲ ਜੋੜਨ ,ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਅਤੇ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੂੰ ਸਿਖਲਾਈ ਦੇਣ ਦੀ ਪ੍ਰਕਿਰਿਆ, ਜ਼ਿਲ੍ਹੇ ਵਿੱਚ 4 ਨਵੀਆਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਸਥਾਪਿਤ ਕਰਨ ਤੋਂ ਇਲਾਵਾ ਪੰਚਾਇਤਾਂ ਵਿੱਚ ਸਹਿਕਾਰੀ ਸਹੂਲਤਾਂ ਦਾ ਵਿਸਥਾਰ ਕਰਨ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਧਾ ਸਿੰਘ ਵਾਲਾ ਦੀ ਜ਼ਮੀਨ ਦੇ ਤਬਾਦਲੇ ਸਬੰਧੀ ਲੋੜੀਂਦੀ ਮਨਜ਼ੂਰੀ ਅਤੇ ਕਾਰਵਾਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਅਨਾਜ ਭੰਡਾਰਨ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਹਿਕਾਰੀ ਸਭਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਸਹਿਕਾਰੀ ਸਭਾਵਾਂ ਅਤੇ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੁਰੇਸ਼ ਕੁਮਾਰ ਨਾਬਾਰਡ, ਲਖਵਿੰਦਰ ਸਿੰਘ ਐਮ.ਡੀ. ਕੋਆਪਰੇਟਿਵ ਸੁਸਾਇਟੀ, ਕੁਲਵੀਰ ਸਿੰਘ ਸੀਨੀਅਰ ਮੈਨੇਜਰ ਕੋਆਪਰੇਟਿਵ ਸੁਸਾਇਟੀ, ਮਨਦੀਪ ਸਿੰਘ, ਸੁਖਵੀਰ ਸਿੰਘ, ਪਰਵੇਸ਼ ਰਿਹਾਨ,ਖੁਸ਼ਦਿੱਲ, ਮਨਜੀਤ ਸਿੰਘ, ਹਰਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

