ਫਰੀਦਕੋਟ, 8 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੋਕਤੰਤਰ ਦਾ ਘਾਣ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਅੱਜ ਘਨਈਆ ਚੌਂਕ ਫਰੀਦਕੋਟ ਵਿਖੇ ਫੂਕਿਆ ਗਿਆ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਫਰੀਦਕੋਟ ਵੱਲੋਂ ਪੁਤਲਾ ਫੂਕਣ ਵੇਲੇ ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਇਸ ਮੌਕੇ ਜਮਹੂਰੀ ਕਿਸਾਨ ਸਭਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੇ ਕਿਹਾ ਕਿ ਵੋਟ ਦੇ ਸੰਵਿਧਾਨਿਕ ਅਧਿਕਾਰ ਨੂੰ ਖਤਮ ਕਰਕੇ ਬੀਜੇਪੀ ਦੀ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕਮਾਰ ਦੀ ਸਹਾਇਤਾ ਰਾਹੀਂ ਭਾਰਤ ਦੇ ਕਈ ਸੂਬਿਆਂ ਵਿਚ ਕਾਬਜ ਹੋ ਚੁੱਕੀ ਹੈ। ਇਸੇ ਲੜੀ ਤਹਿਤ ਮੋਦੀ ਸਰਕਾਰ ਵਲੋਂ ਪੰਜਾਬ ਲਈ ਵੀ ਤਿਆਰੀ ਕੀਤੀ ਜਾ ਰਹੀ ਹੈ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਲਗਾਤਾਰ ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਸੰਘਰਸ਼ ਆਰੰਭ ਕੀਤਾ ਗਿਆ ਹੈ ਅਤੇ ਹੁਣ ਇਹ ਅੰਦੋਲਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਾਰੇ ਭਾਰਤ ਵਿੱਚ ਫੈਲ ਚੁੱਕਾ ਹੈ ਆਗੂਆਂ ਨੇ ਕਿਹਾ ਜੰਤਰ ਮੰਤਰ ਦੇ ਸੰਘਰਸ਼ ਲਈ ਨੌਜਵਾਨ, ਵਿਦਿਆਰਥੀ ਤੇ ਜੂਝਦੇ ਲੋਕਾਂ ਨੇ ਦਿੱਲੀ ਪੁਲਿਸ ਕੋਲੋਂ ਸੰਘਰਸ਼ ਲਈ ਮਨਜ਼ੂਰੀ ਦੀ ਅਰਜ਼ੀ ਦਿੱਤੀ ਸੀ ਪਰ ਤਾਨਾਸ਼ਾਹ ਮੋਦੀ ਸਰਕਾਰ ਦੀ ਦਿੱਲੀ ਪੁਲਿਸ ਨੇ ਉਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਜੰਤਰ ਮੰਤਰ ਦੇ ਮੈਦਾਨ ਨੂੰ ਫੌਜੀ ਛਾਉਣੀ ਬਣਾ ਦਿੱਤਾ ਦੇਸ਼ ਦੀਆਂ ਧੀਆਂ ਜੋ ਲੋਕਤੰਤਰ ਨੂੰ ਬਚਾਉਣ ਅਤੇ ਭਾਰਤ ਦੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਦੇ ਮੈਦਾਨ ਵਿੱਚ ਅੱਗੇ ਆਗੂ ਰੋਲ ਨਿਭਾ ਰਹੀਆਂ ਹਨ, ਨੂੰ ਪੁਰਸ਼ ਪੁਲਿਸ ਮੁਲਾਜ਼ਮਾਂ ਵਲੋਂ ਗ਼ਲਤ ਤਰੀਕੇ ਨਾਲ ਬੇਸ਼ਰਮੀ ਨਾਲ ਫੜਿਆ ਗਿਆ ਹੈ ਆਗੂਆਂ ਨੇ ਦੇਸ਼ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਲਈ, ਸੰਵਿਧਾਨ ਵਿਰੋਧੀ ਤਾਕਤਾਂ ਦੇ ਖਿਲਾਫ਼ ਨੌਜਵਾਨ ਪੀੜ੍ਹੀ ਤੋਂ ਇਲਾਵਾ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਥੇਬੰਦ ਹੋਣ ਦੀ ਅਪੀਲ ਕੀਤੀ ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਨੇ ਸਰਕਾਰ ਦੇ ਤਾਨਾਸ਼ਾਹੀ ਰਵਈਏ ਖ਼ਿਲਾਫ਼ ਹਰ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਬੁਲਾਰਿਆਂ ਵੱਲੋਂ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰਤ ਬਰਖਾਸਤ ਕਰੇ ਅਤੇ 13 ਕਰੋੜ 30 ਲੱਖ ਤੋਂ ਜਿਆਦਾ ਨਜਾਇਜ਼ ਤੌਰ ’ਤੇ ਕੱਟੀਆਂ ਹੋਈਆਂ ਵੋਟਾਂ ਨੂੰ ਬਹਾਲ ਕੀਤਾ ਜਾਵੇ। ਪੁਤਲਾ ਸਾੜਨ ਮੌਕੇ ਸੁਖਮੰਦਰ ਸਿੰਘ ਢਿੱਲਵਾਂ, ਸੂਰਤ ਸਿੰਘ ਮਾਹਲਾ, ਜਸਮੇਲ ਸਿੰਘ ਰਾਹੀ, ਅਜੀਤ ਸਿੰਘ ਖਾਲਸਾ, ਸੋਹਣ ਸਿੰਘ ਇਕਾਈ ਪ੍ਰਧਾਨ ਪੱਖੀ ਕਲਾ, ਅਮਨਦੀਪ ਸਿੰਘ ਪੱਖੀ ਕਲਾ, ਮਲਕੀਤ ਸਿੰਘ ਪੱਖੀ ਕਲਾ, ਤਰਲੋਚਨ ਸਿੰਘ, ਗੁਰਬਖਸ਼ ਸਿੰਘ ਗਾਸ਼ੀ, ਸਤਿਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਮਜਦੂਰ ਮੁਕਤੀ ਮੋਰਚਾ ਪੰਜਾਬ, ਗੁਰਚਰਨ ਸਿੰਘ ਸਾਧਾਂ ਵਾਲਾ ਮੈਂਬਰ ਸੀਪੀਆਈਐਮਐਲ ਆਦਿ ਸਾਥੀਆਂ ਸਮੇਤ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

