ਕੋਟਕਪੂਰਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਨਟੈਕ ਫਰੀਦਕੋਟ ਚੈਪਟਰ ਵੱਲੋਂ ਇੰਟੈਕ ਨਵੀਂ ਦਿੱਲੀ ਦੇ ਸਹਿਯੋਗ ਨਾਲ ਇਨਟੈਕ ਨੈਸ਼ਨਲ ਹੈਰੀਟੇਜ ਕੁਇਜ਼-2026 ਦਾ ਸਿਟੀ ਰਾਊਂਡ ਡੀ.ਏ.ਵੀ ਸਕੂਲ ਕੋਟਕਪੂਰਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚੋ ਡੀ ਸੀ ਐਮ ਸਕੂਲ ਦੇ ਵਿਦਿਆਰਥੀਆਂ ਨੇ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿ ਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਹ ਸਾਰੀ ਬੱਚਿਆਂ ਦੀ ਮਿਹਨਤ ਪਿੱਛੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਅਤੇ ਅਧਿਆਪਕ ਵਿਕਰਮਜੀਤ ਸਿੰਘ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਬਲਤੇਜ ਸਿੰਘ ਬਰਾੜ, ਕਨਵੀਨਰ ਇੰਟੈਕ ਫਰੀਦਕੋਟ ਚੈਪਟਰ ਅਤੇ ਕੋ-ਕਨਵੀਨਰ ਪੰਜਾਬ ਸਟੇਟ, ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਪਹੁੰਚਣ ਤੇ ਅਧਿਆਪਕ ਅਤੇ ਬੱਚਿਆਂ ਦਾ ਸਵਾਗਤ ਕਰਦਿਆਂ ਇਨਾਮ ਦੇ ਕੇ ਹੌਸਲਾ ਅਫ਼ਜਾਈ ਕੀਤੀ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਾਰੇ ਪ੍ਰਤੀਯੋਗੀਆਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਦਸਿਆ ਕਿ ਗਤੀਵਿਧੀ ਇੰਟੈਕ ਦੀ ਇਕ ਸ਼ਾਖਾ ਹੈਰੀਟੇਜ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਰਵਿਸ ਵੱਲੋਂ ਸਪਾਂਸਰ ਕੀਤੀ ਗਈ। ਇਸ ਮੁਕਾਬਲੇ ਵਿੱਚ ਅਨੂਪਦੀਪ ਕੌਰ ਅਤੇ ਸਾਹਿਜਦੀਪ ਕੌਰ ਜਮਾਤ ਦਸਵੀਂ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ, ਤ੍ਰਿਪਤੀ ਅਤੇ ਸ਼ਗਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅਗਲੇ ਪੰਜਾਬ ਪੱਧਰ ਦੇ ਮੁਕਾਬਲੇ ਲਈ ਚੋਣ ਹੋਈ ਬੇਹੱਦ ਖੁਸ਼ੀ ਜਾਹਰ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੀਨਾਕਸੀ ਸ਼ਰਮਾ ਨੇ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਅਧਿਆਪਕ ਸਹਿਬਾਨਾਂ ਦਾ ਧੰਨਵਾਦ ਕੀਤਾ।

