ਕੋਟਕਪੂਰਾ, 10 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧ ਧ੍ਰੋਹ ਕਮਾਉਣ, ਪੰਜਾਬ ਦੇ ਮੁਲਾਜ਼ਮ ਇਤਿਹਾਸ ਵਿੱਚ ਪਹਿਲੀ ਵਾਰ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਬਜਾਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਝੂਠੇ ਅੰਕੜੇ ਪੇਸ਼ ਕਰਨ ਅਤੇ ਹੋਰ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਦੀ ਅਗਵਾਈ ਹੇਠ ਬੱਸ ਸਟੈਂਡ
ਫਰੀਦਕੋਟ ਤੋਂ ਕਾਫ਼ਲਾ ਰਵਾਨਾ ਹੋਇਆ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਇੱਕੀ ਦੀ ਇੱਕਤੀ ਕਰਕੇ ਮੋੜਨਗੇ। ਉਹਨਾਂ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਲੱਖਾਂ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੇ ਜੋ ਵੀ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ ਪੂਰੀ ਤਨਦੇਹੀ ਨਾਲ ਇਹ ਪ੍ਰੋਗਰਾਮ ਸਫਲ ਬਣਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂਆਂ ਗੁਰਚਰਨ ਸਿੰਘ ਮਾਨ, ਤਰਸੇਮ ਨਰੂਲਾ, ਇਕਬਾਲ ਸਿੰਘ ਮਘੇੜਾ, ਪ੍ਰਦੀਪ ਸਿੰਘ ਬਰਾੜ, ਮੇਜਰ ਸਿੰਘ ਜੌਹਲ, ਹਾਕਮ ਸਿੰਘ ਬੁਰਜ ਹਰੀਕਾ ਲੈਕਚਰਾਰ, ਸੁਖਮੰਦਰ ਸਿੰਘ ਰਾਮਸਰ, ਮਲਕੀਤ ਸਿੰਘ ਢਿੱਲਵਾਂ ਕਲਾ, ਪੂਰਨ ਸਿੰਘ ਸੰਧਵਾਂ ਸਿਹਤ ਵਿਭਾਗ, ਕੀਰਤਨ ਸਿੰਘ, ਹਰਨੇਕ ਸਿੰਘ ਸਾਹੋਕੇ, ਨਛੱਤਰ ਸਿੰਘ ਜੈਤੋ, ਸੁਰਜੀਤ ਸਿੰਘ ਜੈਤੋ, ਰੂਪ ਸਿੰਘ ਬਰਗਾੜੀ, ਗੁਰਨਮ ਸਿੰਘ, ਹਰਜੀਤ ਸਿੰਘ ਪੰਜਾਬ ਰੋਡਵੇਜ਼, ਬਲਵਿੰਦਰ ਸਿੰਘ ਲੰਭਵਾਲੀ, ਅਧਿਆਪਕ ਆਗੂ ਸੁਖਚੈਨ ਸਿੰਘ ਰਾਮਸਰ, ਕੁਲਦੀਪ ਸਿੰਘ ਸਹਿਦੇਵ, ਮੁਲਾਜ਼ਮ ਆਗੂ ਪਰਮਜੀਤ ਸਿੰਘ ਪੰਮਾ,ਜਗਦੇਵ ਸਿੰਘ, ਸਿਕੰਦਰ ਸਿੰਘ, ਨਰਿੰਦਰ ਸਿੰਘ ਸਰਕਾਰੀ ਬ੍ਰਿਜਿੰਦਰਾਂ ਕਾਲਜ, ਵੀਰ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਹਾਕਮ ਸਿੰਘ ਡੀ ਪੀ ਈ, ਗੁਰਮੀਤ ਸਿੰਘ ਢਿੱਲੋਂ ਬਰਗਾੜੀ, ਗੁਰਵਿੰਦਰ ਸਿੰਘ ਦੁਆਰੇਆਣਾ, ਰਮੇਸ਼ ਢੈਪਈ ਨਹਿਰੀ ਵਿਭਾਗ, ਗੁਰਜੰਟ ਸਿੰਘ ਮੰਡੀ ਬੋਰਡ ਅਤੇ ਕਈ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

