ਹੁਣ ਲਾਰੇ ਲੱਪੇ ਨਹੀਂ, ਮੰਗਾਂ ਦਾ ਹੱਲ ਹੋਣ ਤੱਕ ਜਾਰੀ ਰਹੇਗਾ ਪੱਕਾ ਧਰਨਾ:- NSQF ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ

ਫਰੀਦਕੋਟ 14 ਅਕਤੂਬਰ ( ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਅੱਜ ਐਨ.ਐਸ.ਕਿਉ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਅਧਿਆਪਕਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸਿੱਖਿਆ ਬੋਰਡ ਦੇ ਦਫਤਰ ਤੱਕ ਰੈਲੀ ਕੱਢੀ ਅਤੇ ਸਿੱਖਿਆ ਬੋਰਡ ਦੇ ਗੇਟ ਅੱਗੇ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਰੇ ਪੱਕਾ ਧਰਨਾ ਲਗਾ ਦਿੱਤਾ ਗਿਆ। ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਅਤੇ ਇਹ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਇਹਨਾਂ ਅਧਿਆਪਕਾਂ ਦੀ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ ਹੁਣ ਤੱਕ ਇਹ ਪੱਕਾ ਧਰਨਾ ਜਾਰੀ ਰਹੇਗਾ। ਇਸ ਪੱਕੇ ਧਰਨੇ ਦੌਰਾਨ ਜੇ ਕਿਸੇ ਤਰੀਕੇ ਦੀ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸਦੀ ਜਿੰਮੇਵਾਰੀ ਸਿੱਧੇ ਤੌਰ ਤੇ ਸਰਕਾਰ ਅਤੇ ਵਿਭਾਗ ਦੀ ਹੋਵੇਗੀ।
ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3720 ਕੰਮ ਕਰ ਰਹੇ ਵੋਕੇਸ਼ਨਲ ਅਧਿਆਪਕ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ।ਸਰਕਾਰ ਨੂੰ 12 ਸਾਲਾਂ ਤੋਂ ਹੋ ਰਹੇ ਸ਼ੋਸ਼ਣ ਬਾਰੇ ਜਾਣੂ ਕਰਵਾਇਆ ਜਾਂਦਾ ਹੈ, ਲੇਕਿਨ ਇਹਨਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਹਨਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਮੀਟਿੰਗ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵੱਲੋਂ ਹਜੇ ਤੱਕ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਕੋਈ ਪੋਲਿਸੀ ਨਹੀਂ ਬਣਾਈ ਗਈ। ਦੂਜੇ ਪਾਸੇ ਨਾਲ ਦੇ ਸੂਬੇ ਹਰਿਆਣੇ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਅਤੇ ਜੋ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ।
ਫ਼ਰੰਟ ਦੇ ਆਗੂਆਂ ਨੇ ਦਸਿਆ ਕਿ ਉਹਨਾਂ ਵੱਲੋਂ ਵਾਰ ਵਾਰ ਰੈਲੀ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਦਿੜ੍ਹਬਾ, ਸੰਗਰੂਰ ਅਤੇ ਗੰਭੀਰਪੁਰ ਰੈਲੀ ਕਰਨ ਤੋਂ ਬਾਅਦ ਵੀ ਉਹਨਾਂ ਨੂੰ ਸਿਰਫ ਲਾਰੇ ਮਿਲ ਰਹੇ ਹਨ। ਲੇਕਿਨ ਹੁਣ ਇਹ ਪੱਕਾ ਧਰਨਾ ਮੰਗਾਂ ਪੂਰੀਆਂ ਹੋਣ ਤੱਕ ਲਗਾਤਾਰ ਜਾਰੀ ਰਹੇਗਾ।NSQF ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ lਇਸ ਮੌਕੇ ਤੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ ,ਗੁਰਜੀਤ ਸਿੰਘ ਬਠਿੰਡਾ , ਸਿੰਘ ਤਰਨਤਾਰਨ, ਮਹਿਤਾਬ ਸਿੰਘ ਫਿਰੋਜ਼ਪੁਰ,ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਅਤੇ ਸਮੂਹ ਜਿਲਿਆਂ ਦੇ ਪ੍ਰਧਾਨ ਮੌਜੂਦ ਰਹੇl

