ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਠਾਨਕੋਟ ਵਿਖੇ ਹੋਈਆਂ 70ਵੀਆਂ ਅੰਤਰਰਾਜ ਪੱਧਰੀ ਖੇਡਾਂ ਵਿੱਚ ਜੂਡੋ ਦੇ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਅੰਡਰ-14 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਤਰਰਾਜ ਪੱਧਰੀ ਖੇਡਾਂ ਵਿੱਚ ਪੰਜਾਬ ਭਰ ਵਿੱਚੋਂ ਜੂਡੋ ਦੇ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਰਪਨਪ੍ਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਓਂਕਾਰਦੀਪ ਸਿੰਘ ਸਪੁੱਤਰ ਹਰਦੀਪ ਸਿੰਘ ਨੇ ਉਮਰ ਵਰਗ-14 ਵਿੱਚ ਭਾਗ ਲਿਆ ਅਤੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਟਾਫ, ਕੋਚ ਸਾਹਿਬਾਨਾਂ ਅਤੇ ਵਿਦਿਆਰਥਣ ਨੂੰ ਵਧਾਈ ਦਿੱਤੀ। ਇਸੇ ਤਰ੍ਹਾਂ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਦੇ ਨਾਲ ਹੀ ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਵਿੰਦਰ ਸਿੰਘ (ਕੋਚ), ਕੰਵਲਪ੍ਰੀਤ ਕੌਰ (ਕੋਚ) ਅਤੇ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਵੀ ਹਾਜ਼ਰ ਸਨ।

