ਫਰੀਦਕੋਟ/ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁਖਤਿਆਰ ਸਿੰਘ ਵਾਂਗੜ, ਫਰੀਦਕੋਟ ਵੱਲੋਂ ਬਾਬਾ ਫਰੀਦ ਪਬਲਿਕ ਸਕੂਲ, ਫਰੀਦਕੋਟ ਦੀ ਲਾਇਬ੍ਰੇਰੀ ਨੂੰ 17 ਪੁਸਤਕਾਂ ਅਤੇ ਦੋ ਗੁਟਕਾ ਸਾਹਿਬ ਭੇਟ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ ਵੀ ਹਾਜ਼ਰ ਸਨ। ਸਕੂਲ ਮਾਣਯੋਗ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਪੜ੍ਹਨ ਦੀ ਰੁਚੀ ਨਾਲ ਜੋੜਨ ਲਈ ਯਤਨਸ਼ੀਲ ਹੈ। ਲਾਇਬ੍ਰੇਰੀ ਨੂੰ ਭੇਟ ਕੀਤੀਆਂ ਇਹ ਪੁਸਤਕਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਗੁਟਕਾ ਸਾਹਿਬ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਨ ਵਿੱਚ ਸਹਾਈ ਹੋਣਗੇ। ਸਕੂਲ ਪ੍ਰਬੰਧਨ ਵੱਲੋਂ ਮੁਖਤਿਆਰ ਸਿੰਘ ਵਾਂਗੜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

