ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ ਲਗਭਗ 7 ਕਰੋੜ 64 ਲੱਖ ਰੁਪਏ : ਸਪੀਕਰ
ਕੋਟਕਪੂਰਾ, 26 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਗਰ ਕੌਂਸਲ ਕੋਟਕਪੁਰਾ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 9 ਦੀਆਂ ਵੱਖ-ਵੱਖ ਗਲੀਆਂ ਦੀ ਇੰਟਰਲਾਕਿੰਗ ਲਈ ਨੀਂਹ (ਬਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਪਹੁੰਚੇ ਪੱਥਰ ਰੱਖੇ ਅਤੇ ਉਨ੍ਹਾਂ ਦੱਸਿਆ ਕਿ ਇਸ ਵਾਰਡ ਵਿੱਚ ਇੰਟਰਲਾਕਿੰਗ ’ਤੇ 53 ਲੱਖ ਰੁਪਏ ਖਰਚਾ ਆਵੇਗਾ। ਇਸੇ ਤਰ੍ਹਾਂ ਉਨ੍ਹਾਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਗਲੀ ਦੀ ਇੰਟਰਲਾਕਿੰਗ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਅਤੇ ਦੱਸਿਆ ਕਿ ਇਸ ਪ੍ਰੋਜੈਕਟ ’ਤੇ 60 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਨਵੇਂ ਸੀਵਰੇਜ ਅਤੇ ਇੰਟਰਲਾਕਿੰਗ ਦਾ ਕੰਮ ਹੁੱਡਕੋ ਸਕੀਮ ਅਧੀਨ ਕਰਵਾਇਆ ਜਾ ਰਿਹਾ ਹੈ, ਜਿਸ ’ਚੋਂ ਵੱਡੀ ਗਿਣਤੀ ਵਿੱਚ ਕੰਮ ਹੋ ਚੁੱਕੇ ਹਨ ਅਤੇ ਦੇਵੀਵਾਲਾ ਰੋਡ, ਦੁਆਰੇਆਣਾ ਰੋਡ, ਢਿੱਲੋਂ ਕਾਲੋਨੀ ਆਦਿ ਖੇਤਰਾਂ ਵਿੱਚ ਇਸੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
