ਫ਼ਰੀਦਕੋਟ 21 ਅਕਤੂਬਰ (ਸਿਵਨਾਥ/ਵਰਲਡ ਪੰਜਾਬੀ ਟਾਈਮਜ਼)
25 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਰੈਲੀ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਤਰਸੇਮ ਸਿੰਘ ਪੱਖੀ ਖੁਰਦ, ਗੁਰਪ੍ਰੀਤ ਸਿੰਘ ਫਰੀਦਕੋਟ 20 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ – ਕਮ-ਵਿੱਤ ਮੰਤਰੀ ਨਾਲ 15 ਅਕਤੂਬਰ ਨੂੰ ਹੋਈ ‘ਪੈਨਲ ਮੀਟਿੰਗ’ ’ਚ ਬਣੀ ਸਹਿਮਤੀ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ- 2026 ਅਧੀਨ ਦੀਵਾਲੀ ਤੋਂ ਪਹਿਲਾਂ ‘ਜੁਆਨਿੰਗ-ਪੱਤਰ’ ਦੇਣ ਤੋਂ ਮੁਕਰਨ ਦੇ ਰੋਸ਼ ਸਵਰੂਪ ਵਜੋਂ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਫੈਸਲੇ ਤਹਿਤ ਅੱਜ ਦੁਸ਼ਿਹਰੇ ਦੇ ਤਿਉਹਾਰ ਤੇ ਅੱਜ ਇਥੇ ਫਰੀਦਕੋਟ ਵਿਖੇ ਠੇਕਾ ਮੁਲਾਜਮਾਂ ਵੱਲੋਂ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਜ਼ਿਲਾ ਫਰੀਦਕੋਟ ਜਿਲਾ ਪ੍ਰਧਾਨ ਤਰਸੇਮ ਸਿੰਘ ਪੱਖੀ ਖੁਰਦ, ਜਰਨਲ ਸਕੱਤਰ ਗੁਰਤੇਜ ਸਿੰਘ ਔਲਖ, ਧਰਮਵੀਰ ਸਿੰਘ, ਮਹਿਲ ਸਿੰਘ, ਬਲਵਿੰਦਰ ਸਿੰਘ
ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ 15 ਅਕਤੂਬਰ 2026 ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰਹਾਊਸ, ਪੀ.ਡਬਲਯੂ.ਡੀ.ਇਲੈਕਟਰਿਕ ਵਿੰਗ ਵਿੱਚ ਬਤੌਰ ਇੰਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਆਦਿ ਵੱਖ-ਵੱਖ ਕੈਟਾਗਿਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ- 2026 ਅਧੀਨ ‘ਜੁਆਨਿੰਗ-ਪੱਤਰ’ ਸਬੰਧਤ ਵਿਭਾਗੀ ਅਧਿਕਾਰੀ ਚਿੱਠੀ ਜਾਰੀ ਨਾਂ ਕਰਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ ਅਤੇ ਲਾਰੇ ਲਗਾ ਕੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ, ਜਿਸਦੇ ਕਾਰਨ ਠੇਕਾ ਮੁਲਾਜਮਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਅਤੇ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ’ਚ ਸ਼ਾਮਲ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ- 2026 ਅਧੀਨ ਬਿਨਾ ਸ਼ਰਤ ਤੁਰੰਤ ‘ਜੁਆਨਿੰਗ-ਪੱਤਰ’ ਦਿੱਤੇ ਜਾਣ। ਘੱਟੋ-ਘੱਟ ਉਜਰਤ ਦੇ ਕਾਨੂੰ 1948 ਵਿੱਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਤੈਅ ਕੀਤੀ ਜਾਵੇ, ਈ.ਪੀ.ਐਫ. ਅਤੇ ਈ.ਐਸ.ਆਈ. ਸਹੂਲਤਾਂ ਲਾਗੂ ਕਰਨ ਸਮੇਤ ‘ਮੰਗ-ਪੱਤਰ’ ਵਿੱਚ ਦਰਜ ਮੰਗਾਂ-ਮਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕੀਤਾ ਜਾਵੇ। ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ’ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਮਿਤੀ 25 ਅਕਤੂਬਰ 2026 ਨੂੰ ਮੁੱਖ ਮੰਤਰੀ, ਪੰਜਾਬ ਸਰਕਾਰ ਦੇ ਧੂਰੀ ਹਲਕੇ ਵਿਚ ‘ਸੂਬਾ ਪੱਧਰੀ ਰੋਸ਼ ਰੈਲੀ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਜ਼ਿਲਾ ਜ਼ਿਲਾ ਫਰੀਦਕੋਟ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ ਜੀ ਮੰਗਾਂ ਦਾ ਹੱਲ ਕਰਵਾਉਣ ਤੱਕ ਅੰਦੋਲਨ ਨੂੰ ਜਾਰੀ ਰੱਖਿਆ ਜਾਵੇਗਾ।
