*ਵਿਗਿਆਨਕ ਸੋਚ ਦੇ ਪਸਾਰੇ ਲਈ ਤਰਕਸ਼ੀਲ ਸੁਸਾਇਟੀ ਯਤਨਸ਼ੀਲ – ਸੁਰਿੰਦਰ ਪਾਲ

*ਵਿਗਿਆਨਕ ਸੋਚ ਦੇ ਪਸਾਰੇ ਲਈ ਤਰਕਸ਼ੀਲ ਸੁਸਾਇਟੀ ਯਤਨਸ਼ੀਲ – ਸੁਰਿੰਦਰ ਪਾਲ

ਤਰਕਸ਼ੀਲ ਸੁਸਾਇਟੀ ਪੰਜਾਬ, ਇਕਾਈ ਸੰਗਰੂਰ ਦੀ ਅਹਿਮ ਮੀਟਿੰਗ ਅੱਜ ਸੰਗਰੂਰ ਵਿਖੇ ਇਕਾਈ ਮੁਖੀ ਸੁਰਿੰਦਰ ਪਾਲ ਦੀ ਪ੍ਰਧਾਨਗੀ ਵਿੱਚ ਅਤੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਨਿਗਰਾਨੀ ਵਿੱਚ ਹੋਈ।
ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਅਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਨਵੰਬਰ ਮਹੀਨੇ ਵਿੱਚ ਮਨਾਇਆ ਜਾਵੇਗਾ ਅਤੇ ਇਸੇ ਮਹੀਨੇ ਪਰਿਵਾਰਕ ਮਿਲਣੀ ਵੀ ਕੀਤੀ ਜਾਵੇਗੀ।
ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਬੀਮਾਰੀਆਂ ਦੇ ਇਲਾਜ ਬਾਰੇ ਜੁੜੀਆਂ ਮਿੱਥਾਂ ਨੂੰ ਸਪੱਸ਼ਟ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਸਾਡਾ ਡਾਕਟਰ’ ਟੀਮ ਬੁਲਾਈ ਜਾਵੇਗੀ ਤਾਂ ਜੋ ਵੱਖ-ਵੱਖ ਮਾਹਿਰ ਡਾਕਟਰ ਲੋਕਾਂ ਦੇ ਰੂ-ਬ-ਰੂ ਹੋ ਕੇ ਉਨ੍ਹਾਂ ਨੂੰ ਬੀਮਾਰੀਆਂ ਦੇ ਇਲਾਜ ਅਤੇ ਇਨ੍ਹਾਂ ਨਾਲ ਜੁੜੇ ਵਹਿਮਾਂ ਨੂੰ ਸਪੱਸ਼ਟ ਕਰਕੇ ਸ਼ੰਕੇ ਨਿਵਿਰਤ ਕੀਤੇ ਜਾਣ।
ਮੀਟਿੰਗ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਨਾਏ ਗਏ ਸਮਾਗਮ ਅਤੇ ਵੰਡੇ ਗਏ ਲੀਫਲੈਟਾਂ ਬਾਰੇ ਤਸੱਲੀ ਪ੍ਰਗਟ ਕੀਤੀ ਗਈ।
ਮੀਟਿੰਗ ਵਿੱਚ ਵਿਚਾਰਿਆ ਗਿਆ ਕਿ ਵਿਗਿਆਨਕ ਸੋਚ ਸਮੇਂ ਦੀ ਮੁੱਖ ਲੋੜ ਹੈ, ਤਰਕਸ਼ੀਲ ਸੁਸਾਇਟੀ ਇਸ ਦੇ ਪਸਾਰੇ ਲਈ ਯਤਨਸ਼ੀਲ ਹੈ।
ਇਸ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਾਸਟਰ ਗੁਰਜੰਟ ਸਿੰਘ, ਅਮਰੀਕ ਸਿੰਘ ਖੋਖਰ, ਗੁਰਦੀਪ ਸਿੰਘ, ਕਰਮ ਸਿੰਘ, ਮਾਸਟਰ ਰਣਜੀਤ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ, ਸੀਤਾ ਰਾਮ,ਇਕਬਾਲ ਕੌਰ, ਸੁਨੀਤਾ ਰਾਣੀ ਤਰਕਸ਼ੀਲ ਮੈਂਬਰ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.