ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਕੀਤੀ ਵਿਸ਼ੇਸ਼ ਮਿਲਣੀ : ਡਾ. ਬਰਾੜ
ਕੋਟਕਪੂਰਾ/ਫਰੀਦਕੋਟ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਡਾ. ਐੱਸ. ਐੱਸ. ਬਰਾੜ ਨਾਲ ਵਿਸ਼ੇਸ਼ ਮਿਲਣੀ ਦੌਰਾਨ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜ੍ਹਤਾ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਕੋਰ ਗਰੁੱਪ ਬਣਾਏ ਗਏ ਹਨ, ਜੋ ਕਿ ਸਰਗਰਮੀ ਨਾਲ ਕੰਮ ਕਰ ਰਹੇ ਹਨ। ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਅਜੀਤ ਨਾਲ ਵਿਸ਼ੇਸ਼ ਤੌਰ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਐੱਸ.ਐੱਸ.ਬਰਾੜ, ਮੈਂਬਰ ਕੋਰ ਗਰੁੱਪ ਫਰੀਦਕੋਟ ਰਾਜਿੰਦਰ ਕੁਮਾਰ ਰਿੰਕੂ, ਡਾ. ਮਨਜੀਤ ਸਿੰਘ ਢਿੱਲੋਂ ਹਾਜ਼ਰ ਸਨ। ਕਮਿਸ਼ਨ ਵਲੋਂ ਰਾਜ ਭਰ ਦੇ ਸਾਰੇ ਜ਼ਿਲਿ੍ਹਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੱਦੇ ਸ਼ਾਮਿਲ ਹਨ ਤਾਂ ਕਿ ਪੀੜ੍ਹਤਾ ਨੂੰ ਤੁਰੰਤ ਨਿਆਂ ਦਿਵਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਪ੍ਰਸ਼ਾਸਨਿਕ/ਪੁਲਿਸ ਅਧਿਕਾਰੀਆਂ ਨੂੰ ਮਿਲ ਸਕਦੇ ਹਨ। ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੱਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਕਰਵਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਹ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਕਿ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਿਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿੱਚ ਮ੍ਰਿਤਕ ਸਰੀਰ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਵਿਖੇ ਉਨ੍ਹਾਂ ਨੇ ਸਮਾਜ ਸੇਵੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਵਧੀਰ ਡਿਪਟੀ ਕਮਿਸ਼ਟਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਰ) ਸੰਦੀਪ ਮਲਹੋਤਰਾ, ਐਸ.ਡੀ.ਐੱਮ ਕੋਟਕਪੂਰਾ ਰਜਿੰਦਰ ਸਿੰਘ, ਐਸ.ਡੀ.ਐੱਮ ਜੈਤੋ ਵਿਕਰਮਜੀਤ ਸਿੰਘ, ਡੀ.ਆਰ.ਓ ਲਵਪ੍ਰੀਤ ਕੌਰ, ਮਨਿੰਦਰਪਾਲ ਸਿੰਘ ਈ.ਓ. ਈ.ਓ. ਫਰੀਦਕੋਟ ਅੰਮ੍ਰਿਤ ਲਾਲ, ਬੀ.ਡੀ.ਪੀ.ਓ. ਵਿਕਾਸ ਸ਼ਰਮਾ, ਤਹਿਸੀਲਦਾਰ ਪਰਮਿੰਦਰ ਸਿੰਘ, ਐੱਸ.ਪੀ. ਨਰਿੰਦਰ ਸਿੰਘ, ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ,ਜ਼ਿਲ੍ਹਾਂ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੱਧੂ, ਨਵੀਨ ਕੁਮਾਰ ਐਕਸੀਐਨ ਪੀ.ਡਬਲਿਊ.ਡੀ. ਸਿਵਲ ਸਰਜਨ ਡਾ. ਪਰਵਜੀਤ ਸਿੰਘ, ਰਵੀਦੀਪ ਸਿੰਗਲਾ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਤਾ ਰਾਮ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਚਮਕੌਰ ਸਿੰਘ ਵਣ ਰੇਂਜ ਅਫ਼ਸਰ, ਸੰਦੀਪ ਕਟਾਰੀਆ, ਅਮਨਦੀਪ ਸਿੰਘ, ਜਸਵੀਰ ਸਿੰਘ ਜੱਸੀ, ਗੁਰਸੇਵਕ ਸਿੰਘ ਨਸ਼ਾ ਕੋਆਰਡੀਨੇਟ, ਪੀ.ਐਸ.ਪੀ.ਸੀ.ਐਲ ਇਕਬਾਲ ਸਿੰਘ ਏ.ਈ.ਈ. ਡਾ. ਵਰਿੰਦਰ ਸਿੰਘ ਐੱਸ.ਐਮ.ਓ. ਜੈਤੋ, ਡਿਪਟੀ ਮੈਡੀਕਲ ਕਮਿਸ਼ਨਰ ਵਿਸ਼ਵਦੀਪ ਗੋਇਲ, ਪ੍ਰਵੀਨ ਕਾਲਾ, ਮਹਿਮੂਆਣਾ ਦੇ ਸਰਪੰਚ ਰਾਜਦੀਪ ਗੋਇਲ, ਪ੍ਰਵੀਨ ਕਾਲਾ, ਮਹਿਮੂਆਣਾ ਦੇ ਸਰਪੰਚ ਰਾਜਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ ਦੇ ਨੁਮਾਇੰਦੇ ਅਤੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

