ਫਰੀਦਕੋਟ , 27 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਮਾਤਾ ਨਿਹਾਲ ਕੌਰ ਜੀ, ਪਿੰਡ ਸੇਵੇਵਾਲਾ, ਜ਼ਿਲ੍ਹਾ ਫਰੀਦਕੋਟ ਵਿੱਚ ਗੁਰਬਾਣੀ ਕੰਠ ਮੁਕਾਬਲਾ, ਦੁਮਾਲਾ ਮੁਕਾਬਲਾ ਅਤੇ ਦਸਤਾਰ ਸਜਾਉਣ ਮੁਕਾਬਲਾ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਨੇ ਵੱਖ-ਵੱਖ ਸਥਾਨ ਪ੍ਰਾਪਤ ਕੀਤੇ। ਸਕੁਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਗੁਰਬਾਣੀ ਕੰਠ ਮੁਕਾਬਲਾ ਦੋ ਗਰੁੱਪਾਂ ਵਿੱਚ ਕਰਵਾਇਆ ਗਿਆ ਸੀ। ਪਹਿਲੇ ਗਰੁੱਪ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਤੇ ਦੂਜੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਪਹਿਲੇ ਗਰੁੱਪ ਵਿੱਚੋਂ ਛੇਵੀਂ ਜਮਾਤ ਦੇ ਦੋ ਵਿਦਿਆਰਥੀਆਂ ਅਰਪਣਪ੍ਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਜਸਨੂਰ ਸਿੰਘ ਸਪੁੱਤਰ ਰੁਪਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਵਿੱਚੋਂ ਬਾਰਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਇਸ਼ਮਨਮੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਕਮਲਦੀਪ ਕੌਰ ਸਪੁੱਤਰੀ ਜਸਵਰਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੁਮਾਲਾ ਮੁਕਾਬਲੇ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਇਸ਼ਮਨਮੀਤ ਕੌਰ ਸਪੁੱਤਰੀ ਜਸਵਿੰੰਦਰ ਸਿੰਘ ਨੇ ਪਹਿਲਾ ਸਥਾਨ, ਅੱਠਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਸਪੁੱਤਰ ਗੁਰਜੰਟ ਸਿੰਘ ਅਤੇ ਛੇਵੀਂ ਜਮਾਤ ਦੀ ਵਿਦਿਆਰਥਣ ਅਰਪਨਪ੍ਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਸਿਕੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਤਾਰ ਸਜਾਉਣ ਮੁਕਾਬਲੇ ਵਿੱਚੋਂ ਨੌਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੁਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਦਿਆਰਥੀ, ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਅਨੀਤਾ ਸਿਆਲ, ਮੈਡਮ ਰਾਜਵਿੰਦਰ ਕੌਰ, ਅਧਿਆਪਕ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।
