ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੂੰ ਗਰਮ ਵਰਦੀਆਂ ਵੰਡਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਆਪਣੀ ਨੇਕ ਕਮਾਈ ਦੇ ਦਸਵੰਧ ਵਿੱਚੋਂ ਸਕੂਲ ਦੇ 35 ਵਿਦਿਆਰਥੀਆਂ ਨੂੰ ਗਰਮ ਕੋਟ, ਜਰਸੀਆਂ, ਪੈਂਟਾਂ–ਸ਼ਰਟਾਂ ਅਤੇ ਬੂਟ ਵੰਡੇ, ਤਾਂ ਜੋ ਆ ਰਹੀ ਸਰਦੀ ਦੇ ਮੌਸਮ ਵਿੱਚ ਬੱਚਿਆਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਸਮੇਂ ਬੋਲਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਲੋੜਵੰਦ ਅਤੇ ਹੋਣਹਾਰ ਬੱਚਿਆਂ ਦੀ ਮਦਦ ਕਰਨਾ ਸਾਡਾ ਸਭ ਦਾ ਇਖਲਾਕੀ ਫਰਜ਼ ਹੈ। ਵਿਦਿਆਰਥੀਆਂ ਨੂੰ ਆਤਮਨਿਰਭਰ ਅਤੇ ਸਫਲ ਬਣਾਉਣ ਲਈ ਅਜਿਹੇ ਉਪਰਾਲੇ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਰਹਿਣਗੇ। ਵਰਦੀਆਂ ਪ੍ਰਾਪਤ ਕਰਨ ਉਪਰੰਤ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ ‘ਤੇ ਖੁਸ਼ੀ ਵੇਖਣ ਨੂੰ ਮਿਲੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਐਮ.ਡੀ. ਸਰਦਾਰ ਬਲਜੀਤ ਸਿੰਘ, ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ, ਸ੍ਰੀਮਤੀ ਸਤਵਿੰਦਰ ਕੌਰ, ਸ੍ਰੀਮਤੀ ਨਿਧੀ ਗਰਗ, ਸ੍ਰੀਮਤੀ ਨੇਹਾ ਜਿੰਦਲ ਸਮੇਤ ਸਕੂਲ ਦਾ ਸਮੂਹ ਟੀਚਿੰਗ ਅਤੇ ਨੌਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀ।

