ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ  1680 ਸੈਕਟਰ 22 ਬੀ,  ਚੰਡੀਗੜ੍ਹ ਦੀ ਸੂਬਾ ਕਮੇਟੀ ਦੀ ਆਨਲਾਈਨ ਹੋਈ ਮੀਟਿੰਗ 

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ  1680 ਸੈਕਟਰ 22 ਬੀ,  ਚੰਡੀਗੜ੍ਹ ਦੀ ਸੂਬਾ ਕਮੇਟੀ ਦੀ ਆਨਲਾਈਨ ਹੋਈ ਮੀਟਿੰਗ 

ਮੀਟਿੰਗ ਨੇ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜ਼ਾ ਨੇੜੇ ਭਵਿੱਖ ਵਿੱਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਣ ਲਈ ਤਿਆਰ ਰਹਿਣ ਦੀ ਚਿਤਾਵਨੀ ਵੀ ਦਿੱਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੂਹ ਹੱਕੀ ਅਤੇ ਜ਼ਾਇਜ਼ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਡੀ ਏ ਦੀਆਂ ਬਕਾਇਆ ਪਈਆਂ ਸਾਰੀਆਂ  ਕਿਸ਼ਤਾਂ ਦੇਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਤੁਰੰਤ ਸਹੀ ਦਿਸ਼ਾ ਵਿੱਚ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨਾ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਤੁਰੰਤ ਰੱਦ ਕਰਕੇ ਪੂਰੀਆਂ ਤਨਖਾਹ ਦੇਣਾ, ਪੈਨਸਨਰਾਂ ਦਾ 2.59 ਦਾ ਗੁਣਾਂਕ ਲਾਗੂ ਕਰਨਾ ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ ਅਤੇ 26000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ 37 ਕਿਸਮ ਦੇ ਬੰਦ ਕੀਤੇ ਗਏ ਸਾਰੇ ਭੱਤੇ ਤੁਰੰਤ ਬਹਾਲ ਕੀਤੇ ਜਾਣ, ਮਿਤੀ 1 ਜਨਵਰੀ 2026 ਤੋਂ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕਰਨਾ ਆਦਿ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.