ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਪੀ.ਐੱਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਬਲਾਕ ਪੱਧਰੀ ਦੋ ਰੋਜ਼ਾ ਵਿਸ਼ਾ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਬਲਾਕ ਦੇ 15 ਸਕੂਲਾਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਦਿੱਤੀਆਂ ਗਈਆਂ ਥੀਮਾਂ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸ਼ਾਨਦਾਰ ਮਾਡਲ ਤਿਆਰ ਕਰਕੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੇਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜਨਾ ਕੌਸ਼ਲ ਅਤੇ ਬੀ.ਐੱਨ.ਓ. ਬਲਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਅਤੇ ਖਾਣ-ਪੀਣ ਦੇ ਵਧੀਆ ਪ੍ਰਬੰਧ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੀਮਤੀ ਸੁਨੀਤਾ ਰਾਣੀ, ਸ਼੍ਰੀਮਤੀ ਮਨਜਿੰਦਰ ਕੌਰ ਭੱਟੀ ਅਤੇ ਸ਼੍ਰੀਮਤੀ ਮੀਨੂ ਦਹਿਆ ਨੇ ਵਿਦਿਆਰਥੀਆਂ ਦੇ ਗਾਈਡ ਅਧਿਆਪਕਾਂ ਵਜੋਂ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੂੰ ਯੋਗ ਅਗਵਾਈ ਪ੍ਰਦਾਨ ਕੀਤੀ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਮੇਲੇ ਦੇ ਸਫ਼ਲ ਆਯੋਜਨ ਲਈ ਸਮੁੱਚੇ ਪ੍ਰਬੰਧ ਕੀਤੇ ਗਏ। ਅੰਤ ਵਿੱਚ ਸਕੂਲ ਦੇ ਹੈੱਡਮਾਸਟਰ ਮਨੀਸ਼ ਛਾਬੜਾ ਨੇ ਮੇਲੇ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਹ ਮੇਲਾ ਵਿਦਿਆਰਥੀਆਂ ਦੀ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਵਿਸ਼ਾ ਗਿਆਨ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲ ਰਿਹਾ।

