ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਲ ਭਲਾਈ ਕੌਂਸਲ, ਫਰੀਦਕੋਟ ਵੱਲੋਂ ਕਰਵਾਏ ਗਏ ਜਿਲਾ ਪੱਧਰੀ ਬਾਲ ਦਿਵਸ ਸਮਾਗਮ ਵਿੱਚ ਸਥਾਨਕ ਦਸ਼ਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੇ ਲੋਕ ਗੀਤ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਸਕੂਲ ਦੇ ਬੱਚਿਆਂ ਨੇ ਪੰਜਾਬੀ ਲੋਕ ਗਾਇਕੀ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਮੋਜੂਦ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ। ਬੱਚਿਆਂ ਨੇ ਆਪਣੀ ਮਿੱਠੀ ਆਵਾਜ਼, ਸੁਰਾਂ ਦੀ ਸਮਝ ਅਤੇ ਸ਼ਾਨਦਾਰ ਅੰਦਾਜ਼ ਨਾਲ ਆਪਣੀ ਕਲਾ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਛੁਪੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ।

