ਕੋਟਕਪੂਰਾ/ਫਰੀਦਕੋਟ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਵਿਧਾਇਕ ਸੇਖੋਂ ਨੇ ਫਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਸੜਕਾਂ, ਪਾਣੀ, ਸੀਵਰੇਜ, ਸਫਾਈ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਮੁੱਦੇ ਡਿਪਟੀ ਕਮਿਸ਼ਨਰ ਸਾਹਮਣੇ ਰੱਖੇ। ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਵਿਧਾਇਕ ਸੇਖੋਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ। ਡਿਪਟੀ ਕਮਿਸ਼ਨਰ ਨੇ ਵੀ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਨਵੀਨ ਅਰੋੜਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

