ਕਿਹਾ, ਜਿਹੜੇ ਪੈਨਸ਼ਨਰਾਂ ਦਾ ਜੀਵਨ ਪ੍ਰਮਾਣ ਪੱਤਰ ਵੀ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ ਉਹ ਵੀ ਈ ਕੇ ਵਾਈ ਸੀ ਜਰੂਰ ਕਰਵਾਉਣ
ਪਟਿਆਲਾ, 17 ਨਵੰਬਰ:(ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ, ਅਤੇ ਦੁੱਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਜਾਗਰੂਕਤਾ ਲਈ ਪੈਨਸ਼ਨ ਸੇਵਾ ਮੇਲਾ ਮਿਤੀ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ।
ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪਟਿਆਲਾ ਸਨੇਹ ਲਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ ਕੇ ਵਾਈ ਸੀ ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ ਉਹ ਵੀ ਈ ਕੇ ਵਾਈ ਸੀ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀ ਈ ਕੇ ਵਾਈ ਸੀ ਦੀ ਸਹੂਲਤ ਲਈ ਪੈਨਸ਼ਨ ਸੇਵਾ ਮੇਲਾ ਤਿੰਨ ਦਿਨਾਂ ਲਈ ਜੋ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਵਿਖੇ ਵੀ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 09:00 ਤੋਂ ਸ਼ਾਮ 5:00 ਤੱਕ ਰਹੇਗਾ। ਸਨੇਹ ਲਤਾ ਨੇ ਦੱਸਿਆ ਕਿ ਇਸ ਦੀ ਸਹੂਲਤ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਅਪੀਲ ਹੈ ਕਿ ਉਹ ਆਪਣੇ ਅਧੀਨ ਆਉਂਦੇ ਪੈਨਸ਼ਨਰਾਂ ਦੇ ਦਸਤਾਵੇਜ ਪੀ ਪੀ ਓ ਦੀ ਕਾਪੀ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਇਲ ਨੰਬਰ, ਜਿਹੜਾ ਅਧਾਰ ਕਾਰਡ ਨਾਲ ਲਿੰਕ ਹੋਵੇ, ਲੈ ਕੇ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਇਆ ਜਾਵੇ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਦਾ ਪਿਛਲੇ ਸਾਲ ਈ ਕੇ ਵਾਈ ਸੀ ਹੋ ਚੁੱਕਾ ਹੈ, ਉਨ੍ਹਾਂ ਨੂੰ ਦੁਬਾਰਾ ਈ ਕੇ ਵਾਈ ਸੀ ਕਰਵਾਉਣ ਦੀ ਲੋੜ ਨਹੀਂ ਹੈ।