ਡਿੰਪੀ ਢਿੱਲੋਂ ਦੇ ਹੱਕ ਵਿੱਚ ਵਾਰਡ ਨੰਬਰ 2 ’ਚ ਕੀਤਾ ਡੋਰ-ਟੂ-ਡੋਰ ਪ੍ਰਚਾਰ
ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਗਾਮੀ ਜ਼ਿਮਨੀ ਚੋਣਾਂ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿੱਚ ਉਹਨਾਂ ਦੀ ਬੇਟੀ ਅਨੂੰ ਕੌਰ ਢਿੱਲੋਂ ਨਾਲ ਵਾਰਡ ਨੰਬਰ 2 ਵਿੱਚ ਚੋਣ ਪ੍ਰਚਾਰ ਕਰਦਿਆਂ ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕੋਟਕਪੂਰਾ ਨੇ ਕਿਹਾ ਕਿ ਗਿੱਦੜਬਾਹਾ ਸਮੇਤ ਸਾਰੇ ਜ਼ਿਮਨੀ ਚੋਣ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਗਿਆ ਵਿਕਾਸ ਜਨਤਾ ਦੇ ਮੂੰਹੋਂ ਬੋਲਦਾ ਹੈ। ਪਾਰਟੀ ਦੀਆਂ ਨੀਤੀਆਂ ਹਮੇਸ਼ਾਂ ਹੀ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹਨ ਨਾ ਕਿ ਪਰਿਵਾਰਵਾਦ, ਭਿ੍ਰਸ਼ਟਾਚਾਰ ਅਤੇ ਫਿਰਕੂਵਾਦ ਨੂੰ ਜਿਸ ਬਦੌਲਤ ਢਾਈ ਸਾਲਾਂ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਕ੍ਰਾਂਤੀਕਾਰੀ ਬਦਲਾਅ ਪੰਜਾਬ ਵਿੱਚ ਆਏ। ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਘਰ ਦੇ ਨੇੜੇ ਸਰਕਾਰੀ ਸਹੂਲਤਾਂ ਦਾ ਆਨੰਦ ਅੱਜ ਪੰਜਾਬ ਦਾ ਹਰ ਵਾਸ਼ਿੰਦਾ ਉਠਾ ਰਿਹਾ ਹੈ, ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਹੀਂ ਹੋਣਾ ਪੈਂਦਾ। ਮੁਹੱਲਾ ਕਲੀਨਕਾਂ ਕਾਰਨ ਆਮ ਜਨਤਾ ਨੂੰ ਉੱਚ ਦਰਜੇ ਦਾ ਇਲਾਜ ਮੁਫ਼ਤ ਵਿੱਚ ਮਿਲ ਰਿਹਾ ਹੈ। ਬੇਰੁਜ਼ਗਾਰਾਂ ਨੂੰ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਵੀ ਮਿਲੀਆਂ ਅਤੇ ਨੌਕਰੀਆਂ ਵਿੱਚ ਸਿਰਫ਼ ਯੋਗਤਾ ਨੂੰ ਹੀ ਤਰਜੀਹ ਦਿੱਤੀ ਗਈ, ਪੈਸੇ ਤੇ ਸਿਫ਼ਾਰਸ਼ਾਂ ਨਾਲ ਕਿਸੇ ਨੂੰ ਕੋਈ ਨੌਕਰੀ ਨਹੀਂ ਦਿੱਤੀ। ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਗਿੱਦੜਬਾਹਾ ਵਿਚ ਚੋਣ ਪ੍ਰਚਾਰ ਦੌਰਾਨ ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਜਿੱਤ ਲਈ ਪੂਰੀ ਤਰਾਂ ਆਸਵੰਦ ਹਨ। ਇਸ ਮੌਕੇ ਉਹਨਾਂ ਨਾਲ ਗੁਰਦੀਪ ਸ਼ਰਮਾ ਬਲਾਕ ਪ੍ਰਧਾਨ, ਰਣਜੀਤ ਰਾਣਾ ਸ਼ੋਸ਼ਲ ਮੀਡੀਆ ਇੰਚਾਰਜ ਅਤੇ ਵਾਰਡ ਇੰਚਾਰਜ ਮਨਦੀਪ ਆਦਿ ਵੀ ਹਾਜਰ ਸਨ।