ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਪੱਕਾ ਵਿਖੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਵਾਏ ਗਏ ਵਾਟਰ ਵਰਕਸ ਨੂੰ ਪਿੰਡ ਨੂੰ ਪਾਣੀ ਦੀ ਸਪਲਾਈ ਸੁਚੰਜੇ ਢੰਗ ਨਾਲ ਦੇਣ ਲਈ ਅੱਜ ਮੀਟਿੰਗ ਕੀਤੀ ਗਈ। ਜਿੱਥੇ ਮੀਟਿੰਗ ਦੌਰਾਨ ਪਿੰਡ ਵਾਸੀਆਂ ਦੇ ਸੁਝਾਅ ਲਏ ਗਏ ਅਤੇ ਹੋਰ ਵੀ ਵੱਖ-ਵੱਖ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਵਾਟਰ ਵਰਕਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕੁਝ ਜਰੂਰੀ ਹਦਾਇਤਾਂ ਕੀਤੀਆਂ ਗਈਆਂ। ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਅਤੇ ਯੂਥ ਆਗੂ ਬੱਬੂ ਸਿੰਘ ਸੇਖੋਂ ਨੇ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਬਿਲਕੁਲ ਹੱਟ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਉਹਨਾ ਦੀਆਂ ਬਣਦੀਆਂ ਸਹੂਲਤਾਂ ਮਿਲ ਸਕਣ। ਇਸ ਮੌਕੇ ਜ਼ਿਲਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ, ਬੱਬੂ ਪੱਕਾ ਯੂਥ ਆਗੂ, ਸਰਪੰਚ ਮਲਕੀਤ ਸਿੰਘ, ਗਿਆਨੀ ਦਲੀਪ ਸਿੰਘ, ਲਖਵੀਰ ਸਿੰਘ, ਸਤਪਾਲ ਸਿੰਘ, ਰਾਜ ਸਿੰਘ, ਹਰਮਨ ਸਿੰਘ, ਪਿਸ਼ੋਰਾ ਸਿੰਘ, ਸਵਰਨ ਸਿੰਘ, ਲੱਖਾ ਸਿੰਘ, ਲਵਪ੍ਰੀਤ ਸਿੰਘ, ਭਿੰਦਰ ਸਿੰਘ, ਗੁਰਵਿੰਦਰ ਸਿੰਘ, ਸੀਪਾ ਸਿੰਘ, ਪੱਪੂ ਸਿੰਘ, ਜੱਸਾ ਸਿੰਘ ਆਦਿ ਵੀ ਹਾਜ਼ਰ ਰਹੇ।