ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਦਿਨ ਪ੍ਰਤੀ ਦਿਨ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਹਾਲ ਹੀ ਵਿੱਚ ਇੱਥੋਂ ਦੇ ਪਹਿਲੀ ਜਮਾਤ ਦੇ ਬੱਚੇ ਰਾਜਬੀਰ ਸ਼ਰਮਾ ਨੇ ਬਟਾਲੇ ਵਿਖੇ 26ਵੀਆਂ ਸਬ-ਜੂਨੀਅਰ ਪੰਜਾਬ ਸਟੇਟ ਵੂਸ਼ੋ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਤੇ ਤੀਜੀ ਪੁਜੀਸ਼ਨ ਹਾਸਲ ਕਰਕੇ ਕਾਂਸੀ ਦਾ ਤਮਗ਼ਾ ਜਿੱਤਿਆ। ਇਸ ਮੌਕੇ ਸਕੂਲ ਮੁਖੀ ਸੁਰਿੰਦਰ ਸਿੰਘ ਜੀ ਨੇ ਕਿਹਾ ਕਿ ਖੇਡਾਂ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਧਿਆਪਕ, ਸਮਾਜ ਤੇ ਮਾਪੇ ਤਿੰਨੋ ਰਲ਼ ਕੇ ਬੱਚੇ ਦੇ ਭਵਿੱਖ ਨੂੰ ਸਿਰਜਦੇ ਹਨ। ਉਹਨਾਂ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਸਭ ਦੇ ਸਹਿਯੋਗ ਨਾਲ ਹੀ ਬੱਚੇ ਨੇ ਕਾਮਯਾਬੀ ਹਾਸਲ ਕੀਤੀ ਹੈ।